ਚੰਡੀਗੜ, 31 ਅਕਤੂਬਰ (ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਰੇ ਅਕਾਲੀਆਂ ਅਤੇ ਸਮੁੱਚੇ ਖਾਲਸਾ ਪੰਥ ਨੂੰ 1984 ਕਤਲੇਆਮ ਵਿਚ ਮਾਰੇ ਗਏ ਸਿੱਖਾਂ ਦੀ ਆਤਮਾ ਦੀ ਸ਼ਾਂਤੀ ਲਈ ਅਤੇ ਕਤਲੇਆਮ ਦੇ ਦੋਸ਼ੀਆਂ ਵਾਸਤੇ ਸਜ਼ਾ ਲਈ ਕੱੱਲ ਨੂੰ ‘ਮੂਲ ਮੰਤਰ’ ਦਾ ਜਾਪ ਕਰਨ ਅਤੇ ‘ਅਰਦਾਸ’ ਕਰਨ ਦੀ ਅਪੀਲ ਕੀਤੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਪਹਿਲਾਂ ਹੀ ਅਪੀਲ ਕਰ ਚੁੱਕੇ ਹਨ ਅਤੇ ਉਹ ਇਸ ਦਾ ਸਮਰਥਨ ਕਰਦੇ ਹਨ। ਉਹਨਾਂ ਕਿਹਾ ਕਿ ਮੈਂ ਸਿੱਖ ਸੰਗਤ ਨੂੰ ਜਬਰ ਅਤੇ ਜ਼ੁਲਮ ਦੇ ਖਾਤਮੇ ਵਾਸਤੇ ਅਪੀਲ ਕਰਨ ਦੀ ਤਾਕੀਦ ਕਰਦਾ ਹਾਂ। ਉਹਨਾਂ ਨੂੰ ਯਾਦ ਹੈ ਕਿ 1984 ਵਿਚ ਦਿੱਲੀ ਅਤੇ ਦੇਸ਼ ਦੇ ਦੂਜੇ ਹਿੱਸਿਆਂ ਵਿਚ ਕਿੰਨੇ ਖੌਫਨਾਕ ਤਰੀਕੇ ਨਾਲ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਕਾਂਗਰਸ ਪਾਰਟੀ ਵੱਲੋਂ 1984 ਵਿਚ ਕਰਵਾਏ ਸਮੂਹਿਕ ਕਤਲੇਆਮ ਜਿਸ ਦੀ ਆਜ਼ਾਦ ਭਾਰਤ ਦੇ ਇਤਿਹਾਸ ਵਿਚ ਕੋਈ ਮਿਸਾਲ ਨਹੀਂ ਮਿਲਦੀ, ਦੀਆਂ ਘਟਨਾਵਾਂ ਦੇ ਨਿਬੇੜੇ ਵੱਲ ਅਜੇ ਤੀਕ ਪੂਰੀ ਦੁਨੀਆਂ ਦੇ ਸਿੱਖਾਂ ਦੀਆਂ ਨਜ਼ਰਾਂ ਗੱਡੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਸਮੁੱਚੇ ਸਿੱਖ ਭਾਈਚਾਰੇ ਅੰਦਰ ਇਸ ਗੱਲ ਲੈ ਕੇ ਦੁੱਖ ਅਤੇ ਰੋਸ ਹੈ ਕਿ ਇਸ ਕਤਲੇਆਮ ਦੀ ਸਾਜ਼ਿਥਸ਼ ਰਚਣ ਵਾਲੇ ਕਾਂਗਰਸੀ ਆਗੂਆਂ ਨੂੰ ਅਜੇ ਤੀਕ ਸਜ਼ਾ ਨਹੀਂ ਹੋਈ। ਮੈਂ ਸਿੱਖਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਨੂੰ ਜਲਦੀ ਸਜ਼ਾਵਾਂ ਦਿੱਤੇ ਜਾਣ ਬਾਰੇ ਅਰਦਾਸ ਕਰਨ।
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ – ਹਰਚੰਦ ਸਿੰਘ ਬਰਸਟ
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਹਰਚੰਦ ਸਿੰਘ ਬਰਸਟ .....ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ...