ਚੰਡੀਗੜ੍ਹ 31 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਸ ਬਿਊਰੋ ਵੱਲੋ ਭ੍ਰਿਸਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸਫਾਈ, ਡਵੀਜਨ-1, ਬਟਾਲਾ, ਗੁਰਦਾਸਪੁਰ ਵਿਖੇ ਤਾਇਨਾਤ ਜੁਨੀਅਰ ਇੰਜੀਨੀਅਰ ਨੂੰ 10,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜੇ.ਈ ਸਰਬਜੀਤ ਨੂੰ ਸ਼ਿਕਾਇਤਕਰਤਾ ਹਰਪਾਲ ਸਿੰਘ ਵਾਸੀ ਪਿੰਡ ਓਠਿਆਂ ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ਤੇ 10,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਪਿੰਡ ਵਿਚ ਸਵੱਛ ਭਾਰਤ ਮੁਹਿੰਮ ਅਧੀਨ ਉਸਾਰੀਆਂ ਜਾ ਰਹੀਆਂ ਲੈਟਰੀਨਾ ਬਣਾਉਣ ਲਈ 16 ਲਾਭਪਾਤਰੀਆਂ ਨੂੰ ਗ੍ਰਾਂਟ ਦੇਣ ਬਦਲੇ 1000 ਰੁਪਏ ਪ੍ਰਤੀ ਲਾਭਪਾਤਰੀ ਦੇ ਹਿਸਾਬ ਨਾਲ ਉਕਤ ਜੇ.ਈ ਵਲੋ 16,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10000 ਰੁਪਏ ਵਿਚ ਤੈਅ ਹੋ ਗਿਆ ਹੈ।
ਵਿਜੀਲੈਸ ਵਲੋ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਜੇ.ਈ ਨੂੰ ਦੋ ਸਰਕਾਰੀ ਗਵਾਹਾ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ
ਬੁਲਾਰੇ ਨੇ ਦੱਸਿਆਂ ਕਿ ਉਕਤ ਦੋਸ਼ੀ ਖਿਲਾਫ ਵਿਜੀਲੈਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।