ਅੰਮ੍ਰਿਤਸਰ, 10 ਮਾਰਚ ( ਵਿਸ਼ਵ ਵਾਰਤਾ )-ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਅੱਜ ਆਪਣੇ ਹਲਕੇ ਅੰਮ੍ਰਿਤਸਰ ਕੇਂਦਰੀ ਵਿਚ ਨੀਲਾ ਕਰਾਡ ਹੋਲਡਰਾਂ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨਾਂ ਨਾਲ ਇਸ ਮੌਕੇ ਕੋਂਸਲਰ ਸ੍ਰੀ ਵਿਕਾਸ ਸੋਨੀ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ। ਸ੍ਰੀ ਸੋਨੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਲੋੜਵੰਦ ਪਰਿਵਾਰ ਨੂੰ ਸਸਤੀ ਕਣਕ ਦਿੱਤੀ ਜਾ ਰਹੀ ਹੈ ਅਤੇ ਇਸ ਵਿਚ ਥੋੜ•ੀ ਦੇਰੀ ਕਾਰਡਾਂ ਦੀ ਵੈਰੀਫਿਕੇਸ਼ਨ ਅਤੇ ਕਾਰਡਾਂ ਨੂੰ ਸਮਰਟ ਪ੍ਰਣਾਲੀ ਨਾਲ ਜੋੜਨ ਕਾਰਨ ਹੋਈ ਹੈ, ਪਰ ਇਸ ਤੋਂ ਇਹ ਅਰਥ ਨਹੀਂ ਲਿਆ ਜਾਣਾ ਚਾਹੀਦਾ ਕਿ ਕਿਸੇ ਦਾ ਕਾਰਡ ਕੱਟਿਆ ਗਿਆ ਹੈ ਜਾਂ ਕਿਸੇ ਹੋਰ ਰਾਜਸੀ ਕਾਰਨ ਕਰਕੇ ਉਸਦੀ ਸਪਲਾਈ ਰੋਕੀ ਗਈ ਹੈ।
ਉਨਾਂ ਜਿਲ•ਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਲਖਵਿੰਦਰ ਸਿੰਘ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਹੜੇ ਵੀ ਪਰਿਵਾਰਾਂ ਦਾ ਨੀਲਾ ਕਾਰਡ ਬਣ ਸਕਦਾ ਹੈ, ਬਣਨਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਕਾਰਡਾਂ ਨੂੰ ਤੇਜ਼ੀ ਨਾਲ ਸਮਾਰਟ ਪ੍ਰਣਾਲੀ ਨਾਲ ਜੋੜਿਆ ਜਾਵੇ ਅਤੇ ਵੈਰੀਫਿਕੇਸ਼ਨ ਦਾ ਕੰਮ ਵੀ ਛੇਤੀ ਨੇਪਰੇ ਚਾੜਿਆ ਜਾਵੇ, ਤਾਂ ਜੋ ਲੋਕਾਂ ਨੂੰ ਮਿਲਣ ਵਾਲੀ ਸਸਤੀ ਕਣਕ ਵਿਚ ਦੇਰੀ ਨਾ ਹੋਵੇ। ਉਨਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇੱਛਾ ਹੈ ਕਿ ਕਿਸੇ ਦਾ ਹੱਕ ਕੋਈ ਖਾ ਨਾ ਸਕੇ ਅਤੇ ਨਾ ਹੀ ਇਸ ਵਿਚ ਬਿਨਾਂ ਕਾਰਨ ਦੇਰੀ ਹੋਵੇ, ਇਸੇ ਸੋਚ ਸਦਕਾ ਸਾਰੇ ਕਾਰਡਾਂ ਨੂੰ ਸਮਾਰਟ ਵਿਧੀ ਨਾਲ ਜੋੜਿਆ ਜਾ ਰਿਹਾ ਹੈ, ਪਰ ਕਾਰਡ ਹੋਲਡਰ ਦੀ ਗਿਣਤੀ ਵੱਧ ਹੋਣ ਕਾਰਨ ਸਾਰੇ ਕਾਰਡ ਆਨ ਲਾਈਨ ਕਰਨ ਵਿਚ ਦੇਰੀ ਹੋ ਰਹੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਕੋਈ ਵੀ ਖੁਰਾਕ ਸਪਲਾਈ ਵਿਭਾਗ ਦਾ ਇੰਸਪੈਕਟਰ ਕਾਰਡ ਹੋਲਡਰਾਂ ਨੂੰ ਕਣਕ ਦੀ ਵੰਡ ਵਿਜੀਲੈਂਸ ਕਮੇਟੀ ਦੀ ਹਾਜ਼ਰੀ ਤੋਂ ਬਿਨਾਂ ਨਾ ਕਰੇ। ਇਸ ਮੌਕੇ ਸਹਾਇਕ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਅਰਸ਼ਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ