ਬਟਾਲਾ, 10 ਮਾਰਚ ( ਵਿਸ਼ਵ ਵਾਰਤਾ ) – ਪੰਜਾਬ ਸਰਕਾਰ ਵਲੋਂ ਬਟਾਲਾ ਸ਼ਹਿਰ ਦੇ ਵਿਕਾਸ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਸੂਬੇ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਅੱਜ ਹੋਲੀ ਦੇ ਮੁਬਾਰਕ ਮੌਕੇ ਸ. ਬਾਜਵਾ ਨੇ ਬਟਾਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਹੈ। ਕੈਬਨਿਟ ਮੰਤਰੀ ਸ. ਬਾਜਵਾ ਵਲੋਂ ਅੱਜ ਗਊਸ਼ਾਲਾ ਰੋਡ ਦੇ ਸੀਵਰੇਜ ਅਤੇ ਸੜਕ ਬਣਾਉਣ ਦੇ ਕਾਰਜ ਦਾ ਆਰੰਭ ਕੀਤਾ ਗਿਆ। ਇਸ ਪ੍ਰੋਜੈਕਟ ਉੱਪਰ 1 ਕਰੋੜ 37 ਲੱਖ ਰੁਪਏ ਦੀ ਲਾਗਤ ਆਵੇਗੀ। ਇਸਦੇ ਨਾਲ ਹੀ ਸ. ਬਾਜਵਾ ਨੇ ਆਰ.ਆਰ. ਬਾਵਾ ਕਾਲਜ ਤੋਂ ਸ਼ੇਰਾਂ ਵਾਲੇ ਦਰਵਾਜੇ ਤੱਕ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਾਈ, ਜਿਸ ਉੱਪਰ 2 ਕਰੋੜ 80 ਲੱਖ ਰੁਪਏ ਖਰਚ ਹੋਣਗੇ। ਮੱਲੀ ਮਾਰਕਿਟ (ਡੇਰਾ ਬਾਬਾ ਨਾਨਕ ਰੋਡ) ਦੇ ਇਲਾਕੇ ਦੀ ਸੜਕ 40 ਲੱਖ ਰੁਪਏ ਨਾਲ ਨਵੀਂ ਬਣਾਈ ਜਾਵੇਗੀ, ਇਸ ਕੰਮ ਦੀ ਸ਼ੁਰੂਆਤ ਵੀ ਸ. ਬਾਜਵਾ ਵਲੋਂ ਕੀਤੀ ਗਈ। ਇਸਦੇ ਨਾਲ ਹੀ ਸ. ਬਾਜਵਾ ਨੇ ਅੰਮ੍ਰਿਤਸਰ ਬਾਈਪਾਸ ਤੋਂ ਗੁਰਦਾਸਪੁਰ ਬਾਈਪਾਸ ਤੱਕ ਸੜਕ ਕਿਨਾਰੇ ਨਵੀਆਂ ਲਾਈਟਾਂ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਵੀ ਕੀਤੀ।
ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ ਕਰਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਬਟਾਲਾ ਸ਼ਹਿਰ ਦੇ ਵਿਕਾਸ ਲਈ ਵਿਸ਼ੇਸ਼ ਗ੍ਰਾਂਟ ਭੇਜੀ ਜਾ ਰਹੀ ਹੈ ਅਤੇ ਸਰਕਾਰ ਦੀ ਮਨਸ਼ਾ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਹੁਰਾ ਪਰਿਵਾਰ ਅਤੇ ਮਾਤਾ ਸੁਲੱਖਣੀ ਜੀ ਦੇ ਸ਼ਹਿਰ ਬਟਾਲਾ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਵਿਖੇ ਪਿਛਲੇ ਸਾਲ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਹੋਏ ਸਨ ਅਤੇ ਇਸ ਸਾਲ ਵੀ ਰਹਿੰਦੇ ਵਿਕਾਸ ਕਾਰਜਾਂ ਉੱਪਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਇਤਿਹਾਸਕ ਮਹੱਤਤਾ ਵਾਲਾ ਸ਼ਹਿਰ ਹੈ ਅਤੇ ਇਸਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਸ. ਬਾਜਵਾ ਨੇ ਸ਼ਾਸ਼ਤਰੀ ਨਗਰ ਦਾ ਵੀ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਦੀ ਮੁਸ਼ਕਲਾਂ ਸੁਣੀਆਂ। ਸ. ਬਾਜਵਾ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਦੋ ਦਿਨਾਂ ਵਿੱਚ ਸ਼ਾਸ਼ਤਰੀ ਨਗਰ ਦੇ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਨੁਮਾਨ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਇਸ ਸਬੰਧੀ ਲੋੜੀਂਦੀ ਗ੍ਰਾਂਟ ਜਾਰੀ ਕਰਕੇ ਇਸ ਸਮੱਸਿਆ ਦਾ ਨਿਵਾਰਣ ਕੀਤਾ ਜਾ ਸਕੇ।
ਸ. ਬਾਜਵਾ ਨੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ਼੍ਰੀ ਕਸਤੂਰੀ ਲਾਲ ਸੇਠ, ਸੁਖਦੀਪ ਸਿੰਘ ਤੇਜਾ, ਗੌਤਮ ਸੇਠ ਗੁੱਡੂ, ਰਾਜਾ ਹਰਬਖਸ਼ ਸਿੰਘ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...