ਮਾਨਸਾ 21 ਮਾਰਚ ( ਵਿਸ਼ਵ ਵਾਰਤਾ ,ਜੋਗਿੰਦਰ ਸਿੰਘ ਮਾਨ)-ਮਾਨਸਾ ਦੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਾਹਲ ਅਤੇ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਜੀ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਕੱਲ੍ਹ 22 ਮਾਰਚ 2020 ਨੂੰ ਜਨਤਕ ਬੰਦ ਦੇ ਚਲਦਿਆਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਘਰ ਤੋਂ ਬਾਹਰ ਨਾ ਨਿੱਕਲਣ ਦੀ ਅਪੀਲ ਕੀਤੀ ਹੈ।
ਦੋਨੇ ਅਧਿਕਾਰੀਆਂ ਨੇ ਕਿਹਾ ਕਿ ਪ੍ਰਸ਼ਾਸ਼ਨ ਦਾ ਸਹਿਯੋਗ ਦਿੰਦੇ ਹੋਏ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੀ ਲੜੀ ਨੂੰ ਤੋੜਨ ਵਿਚ ਲੋਕਾਂ ਦਾ ਯੋਗਦਾਨ ਜ਼ਰੂਰੀ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਰਹਿਕੇ
ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਨਾਉਣ।