ਅਫਗਾਨਿਸਤਾਨ ਦੇ ਸਿੱਖਾਂ ਦੇ ਸੁਰੱਖਿਆ ਯਕੀਨੀ ਬਣਾਇਆ ਜਾਵੇ – ਰਵੀਇੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

58
Advertisement

ਚੰਡੀਗੜ੍ਹ-25-ਮਾਰਚ (ਵਿਸ਼ਵ ਵਾਰਤਾ)-ਅਕਾਲੀ ਦਲ 1920 ਦੇ ਪ੍ਰਧਾਨ ਸਰਦਾਰ ਰਵੀਇੰਦਰ ਸਿੰਘ ਨੇ ਅੱਜ ਕਾਬੁਲ ਵਿਖੇ ਗੁਰਦੁਆਰਾ ਹਰਿ ਰਾਏ ਉੱਤੇ ਕੀਤੇ ਗਏ ਵਹਿਸ਼ੀ ਹਮਲੇ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਉੁੱਥੇ ਵਸਦੇ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਕੋਲ ਤੁਰੰਤ ਉਠਾਉਣ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ 1920 ਪ੍ਰਧਾਨ ਨੇ ਕਿਹਾ ਕਿ ਮੁੱਢਲੀਆਂ ਰਿਪੋਰਟਾਂ ਦੇ ਅਨੁਸਾਰ 11 ਵਿਅਕਤੀ ਮਾਰੇ ਜਾ ਚੁੱਕੇ ਹਨ ਅਤੇ 150 ਤੋਂ ਵੱਧ ਸਿੱਖਾਂ ਨੇ ਗੁਰਦੁਆਰਾ ਸਾਹਿਬ ਅੰਦਰ ਸ਼ਰਨ ਲਈ ਹੋਈ ਹੈ। ਉਹਨਾਂ ਕਿਹਾ ਕਿ ਇਹਨਾਂ ਵਿਅਕਤੀਆਂ ਨੂੰ ਤੁਰੰਤ ਬਚਾਉਣ ਦੀ ਲੋੜ ਹੈ ਅਤੇ ਇਸ ਕਾਇਰਾਨਾ ਅਤੇ ਘਿਨੌਣੇ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਸਰਦਾਰ ਰਵੀਇੰਦਰ ਸਿੰਘ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਅਫਗਾਨਿਤਸਾਨ ਵਿਚ ਸਿੱਖਾਂ ਨੂੰ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਜਬਰੀ ਵਿਆਹ ਅਤੇ ਧਰਮ ਤਬਦੀਲੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਅਤੇ ਉੁਹਨਾਂ ਨੂੰ ਕਤਲ ਕੀਤਾ ਜਾ ਰਿਹਾ ਹੈ, ਪਰੰਤੂ ਉਹਨਾਂ ਦੀ ਸੁਰੱਖਿਆ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਹਨ। ਉਹਨਾਂ ਕਿਹਾ ਕਿ ਅਫਗਾਨਿਸਤਾਨ ਵਿਚ ਸਿੱਖਾਂ ਨੂੰ ਯੋਜਨਾਬੱਧ ਤਰੀਕੇ ਨਾਲ ਖ਼ਤਮ ਕੀਤਾ ਜਾ ਰਿਹਾ ਹੈ, ਜਿਸ ਕਰਕੇ ਹਜ਼ਾਰਾਂ ਸਿੱਖਾਂ ਨੇ ਇਸ ਦੇਸ਼ ਨੂੰ ਛੱਡ ਕੇ ਭਾਰਤ ਵਿਚ ਸ਼ਰਨ ਲੈ ਲਈ ਹੈ। ਉਹਨਾਂ ਕਿਹਾ ਕਿ ਸਿੱਖਾਂ ਨੂੰ ਆਤਮਘਾਤੀ ਬੰਬ ਧਮਾਕਿਆਂ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ। 2018 ਵਿਚ ਅਜਿਹੇ ਹੀ ਇੱਕ ਬੰਬ ਧਮਾਕੇ ਵਿਚ ਜਲਾਲਾਬਾਦ ਵਿਖੇ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਹੁਣ ਅਫਗਾਨਿਸਤਾਨ ਵਿਚ ਗੁਰਦੁਆਰਿਆਂ ਨੇੜੇ ਤੇੜੇ ਸਿੱਖ ਪਰਿਵਾਰ ਰਹਿੰਦੇ ਹਨ। ਹੁਣ ਇਹ ਸਿੱਖ ਵੀ ਸੁਰੱਖਿਅਤ ਨਹੀਂ ਹਨ, ਕਿਉਂਕਿ ਗੁਰਦੁਆਰਿਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਵੇਂਕਿ ਅੱਜ ਸਵੇਰੇ ਵਾਪਰਿਆ ਹੈ।
ਅਕਾਲੀ ਦਲ 1920 ਪ੍ਰਧਾਨ ਨੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੂੰ ਇੱਕ ਜਨਤਕ ਅਪੀਲ ਕੀਤੀ ਹੈ ਕਿ ਉਹ ਕੱਟੜਵਾਦੀ ਧਿਰਾਂ ਵੱਲੋ ਸਿੱਖਾਂ ਉੁੱਤੇ ਕੀਤੇ ਜਾ ਰਹੇ ਹਮਲਿਆਂ ਨੂੰ ਰੋਕਣ ਲਈ ਜਰੂਰੀ ਕਦਮ ਚੁੱਕਣ।