ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕਰਫ਼ਿਊ ਦੌਰਾਨ ਵੀ ਪੀੜਤਾਂ ਨੂੰ ਦਿੱਤੀ ਜਾ ਰਹੀ ਹੈ ਦਵਾਈ
ਨਵਾਂਸ਼ਹਿਰ, 31 ਮਾਰਚ ( ਵਿਸ਼ਵ ਵਾਰਤਾ)-ਨੋਵੋਲ ਕੋਰੋਨਾਵਾਇਰਸ (ਕੋਵਿਡ-19) ਦੇ ਚੁਣੌਤੀਪੂਰਨ ਸਮੇਂ ਦੌਰਾਨ ਨਸ਼ਿਆਂ ਤੋਂ ਪੀੜਤ ਮਰੀਜ਼ਾਂ ਦੀ ਸਹੂਲਤ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਓਟ (ਓ.ਓ.ਟੀ.) ਕਲੀਨਿਕਾਂ ਅਤੇ ਨਸ਼ਾ ਛਡਾਊ ਕੇਂਦਰਾਂ (ਸਰਕਾਰੀ ਤੇ ਨਿੱਜੀ) ਨੂੰ ਰਜਿਸਟਰਡ ਮਰੀਜ਼ਾਂ ਨੂੰ ਬੁਪ੍ਰੇਨੌਰਫੀਨ + ਨੈਲੋਕਸਨ ਦਵਾਈਆਂ ਦੀ ਦੋ ਹਫਤੇ ਦੀ ਡੋਜ਼ ਘਰ ਲਿਜਾਣ ਦੇਣ ਦੇ ਹੁਕਮਾਂ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਲਾਗੂ ਕਰ ਦਿੱਤਾ ਗਿਆ ਹੈ।
ਡਿਪਟੀ ਮੈਡੀਕਲ ਕਮਿਸ਼ਨਰ ਕਮ ਨੋਡਲ ਅਫ਼ਸਰ ਡਾ. ਰਾਜ ਰਾਣੀ ਨੇ ਦੱਸਿਆ ਕਿ ਕਰਫਿਊ ਅਤੇ ਲਾਕਡਾਊਨ ਦੇ ਇਸ ਸਮੇਂ ਸਰਕਾਰ ਵੱਲੋਂ ਨਸ਼ਿਆਂ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਦੇਖਭਾਲ ਲਈ ਕੀਤੀਆਂ ਵਿਸ਼ੇਸ਼ ਪਹਿਲਕਦਮੀਆਂ ਤਹਿਤ ਜ਼ਿਲ੍ਹੇ ਦੇ ਪੀੜਤਾਂ ਨੂੰ ਰੈਗੂਲਰ ਤੌਰ ’ਤੇ ਦਵਾਈ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਦੀਆਂ ਹਦਾਇਤਾਂ ’ਤੇ ਕੋਵਿਡ -19 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਰੀਜ਼ਾਂ ਵਿਚ ਸਮਾਜਿਕ ਦੂਰੀ ਬਣਾਈ ਰੱਖਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਅਤੇ ਇਹਨਾਂ ਕੇਂਦਰਾਂ ਵਿੱਚ ਦਵਾਈਆਂ ਲੈਣ ਦੌਰਾਨ ਇਕ ਦੂਜੇ ਤੋਂ ਦੂਰੀ ਬਣਾਏ ਰੱਖਣ ਸਬੰਧੀ ਉਨ੍ਹਾਂ ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਇਹ ਕਦਮ ਇਨ੍ਹਾਂ ਕੇਂਦਰਾਂ ਵਿੱਚ ਨਸ਼ਿਆਂ ਦੇ ਮਰੀਜ਼ਾਂ ਦੇ ਆਉਣ-ਜਾਣ ਨੂੰ ਘੱਟ ਕਰਨ ਲਈ ਚੁੱਕੇ ਗਏ ਹਨ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿਚ ਆਉਣ ਸਮੇਂ ਮਰੀਜ਼ਾਂ ਨੂੰ ਕੋਰੋਨਾਵਾਇਰਸ ਅਤੇ ਇਸ ਦੇ ਰੋਕਥਾਮ ਉਪਾਵਾਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦਵਾਈ ਦੇਣ ਦੌਰਾਨ ਸਮਾਜਕ ਦੂਰੀ ਰੱਖੀ ਜਾ ਰਹੀ ਹੈ ਅਤੇ ਮਰੀਜ਼ਾਂ ਨੂੰ ਇਹ ਵੀ ਸੂਚਿਤ ਕੀਤਾ ਜਾ ਰਿਹਾ ਹੈ ਕਿ ਜਿਆਦਾ ਬੁਖਾਰ, ਖੁਸ਼ਕ ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੋਣ ਦੀ ਸਥਿਤੀ ਵਿੱਚ ਉਹਨਾਂ ਨੂੰ ਲਾਜ਼ਮੀ ਤੌਰ ’ਤੇ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਅਜਿਹੇ ਮਰੀਜ਼ਾਂ ਨੂੰ ਉਨ੍ਹਾਂ ਦੇ ਸਬੰਧਤ ਨਸ਼ਾ ਛੁਡਾਊ ਕੇਂਦਰਾਂ ਅਤੇ ਓਓਏਟੀ ਕਲੀਨਿਕਾਂ ਵਿੱਚ ਆਉਣ ਸਬੰਧੀ ਸਹੂਲਤ ਦੇਣ ਲਈ ਪੂਰੀ ਜਾਣਕਾਰੀ ਇਨ੍ਹਾਂ ਦੇ ਇੰਚਾਰਜ ਡਾਕਟਰਾਂ ਅਤੇ ਕੇਂਦਰਾਂ ਦੇ ਸੰਚਾਲਕਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਟੌਲ ਫਰੀ ਹੈਲਪਲਾਈਨ ਨੰਬਰ 104 ਰਾਹੀਂ ਦਿਨ-ਰਾਤ ਡਾਕਟਰੀ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਫ਼ੋਟੋ ਕੈਪਸ਼ਨ: ਓਟ ਸਬ ਸੈਂਟਰ ਔੜ ਵਿਖੇ ਦਵਾਈ ਲੈਣ ਆਏ ਨਸ਼ਾ ਪੀੜਤ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ ਚੰਡੀਗੜ੍ਹ,29ਮਾਰਚ(ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅੰਮ੍ਰਿਤਸਰ ਨੇ ਆਮ...