ਚੰਡੀਗੜ, 15 ਨਵੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਮੁੜ ਤੋਂ ਗਠਨ ਕਰਦਿਆਂ ਸੀਨੀਅਰ ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸ. ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸ. ਪਰਕਾਸ਼ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਤੋਂ ਸਰਪ੍ਰਸਤ ਹੋਣਗੇ ਅਤੇ ਪਾਰਟੀ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਲ ਦੇ ਸਕੱਤਰ ਜਨਰਲ ਜਨਰਲ ਹੋਣਗੇ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪ੍ਰੈਸ ਨੂੰ ਸੂਚੀ ਜਾਰੀ ਕਰਦਿਆਂ ਸ. ਬਾਦਲ ਨੇ ਦੱਸਿਆ ਕਿ ਪਾਰਟੀ ਕੋਰ ਕਮੇਟੀ ਦਾ ਗਠਨ ਕੁਝ ਸਮਾ ਪਹਿਲਾਂ ਕਰ ਦਿੱਤਾ ਗਿਆ ਸੀ। ਅੱਜ ਜਾਰੀ ਕੀਤੀ ਗਈ ਸੂਚੀ ਅਨੁਸਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸ. ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਡਾ. ਉਪਿੰਦਰਜੀਤ ਕੌਰ, ਸ. ਮਹੇਸਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਨਿਰਮਲ ਸਿੰਘ ਕਾਹਲੋਂ, ਸ. ਜਨਮੇਜਾ ਸਿੰਘ ਸੇਖੋਂ, ਸ. ਚਰਨਜੀਤ ਸਿੰਘ ਅਟਵਾਲ, ਸ. ਸੇਵਾ ਸਿੰਘ ਸੇਖਵਾਂ, ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ, ਡਾ. ਦਲਜੀਤ ਸਿੰਘ ਚੀਮਾ, ਸ਼੍ਰੀ ਨਰੇਸ਼ ਗੁਜਰਾਲ ਅਤੇ ਸ. ਸ਼ਰਨਜੀਤ ਸਿੰਘ ਢਿੱਲੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਹੋਣਗੇ।
ਸ. ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਪਾਰਟੀ ਦੇ ਜਿਹਨਾਂ ਆਗੂਆਂ ਨੂੰ ਦਲ ਦੇ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਡਾ. ਰਤਨ ਸਿੰਘ ਅਜਨਾਲਾ, ਸ. ਬਿਕਰਮ ਸਿੰਘ ਮਜੀਠੀਆ, ਸ. ਪਰਮਿੰਦਰ ਸਿੰਘ ਢੀਂਡਸਾ, ਸ. ਸੋਹਣ ਸਿੰਘ ਠੰਡਲ, ਸ. ਜੀਤ ਮਹਿੰਦਰ ਸਿੰਘ ਸਿੱਧੂ, ਸ. ਮਨਜਿੰਦਰ ਸਿੰਘ ਸਿਰਸਾ, ਸ. ਇਕਬਾਲ ਸਿੰਘ ਝੂੰਦਾ, ਸ਼੍ਰੀ ਪਵਨ ਕੁਮਾਰ ਟੀਨੂੰ, ਸ. ਗੁਰਪ੍ਰਤਾਪ ਸਿੰਘ ਵਡਾਲਾ, ਸ. ਮਨਪ੍ਰੀਤ ਸਿੰਘ ਇਯਾਲੀ, ਸ. ਹਰਮੀਤ ਸਿੰਘ ਸੰਧੂ, ਸ. ਗਗਨਜੀਤ ਸਿੰਘ ਬਰਨਾਲਾ ਅਤੇ ਸ. ਹਰਪ੍ਰੀਤ ਸਿੰਘ ਕੋਟਭਾਈ ਦੇ ਨਾਮ ਸ਼ਾਮਲ ਹਨ। ਸ. ਬਾਦਲ ਨੇ ਕਿਹਾ ਕਿ ਜਲਦੀ ਹੀ ਪਾਰਟੀ ਦੇ ਬਾਕੀ ਜਥੇਬੰਦਕ ਢਾਂਚਾ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ।
ਨਿਆਮਤ ਕੌਰ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਦਰਬਾਰ ਸਾਹਿਬ ਪਰਿਵਾਰ ਸਮੇਤ ਨਤਮਸਤਕ ਹੋਏ ਮੁੱਖ ਮੰਤਰੀ ਪੰਜਾਬ, ਜਾਣੋ ਕਿ ਕੀਤੇ ਜਜ਼ਬਾਤ ਜਾਹਿਰ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਦੋ ਦਿਨਾਂ ਤੋਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ...