ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਰਤਾ): ਸਰਕਾਰੀ ਮੈਰੀਟੋਰੀਅਲ ਸਕੂਲ ਘਾਬਦਾ ਜ਼ਿਲ੍ਹਾ ਸੰਗਰੂਰ ਦੇ ਪ੍ਰਿੰਸੀਪਲ ਨੂੰ ਉਸ ਦੇ ਆਹੁਦੇ ਤੋਂ ਹਟਾ ਦਿੱਤਾ ਹੈ। ਮੁੱਖ ਮੰਤਰੀ ਦਫਤਰ ਵਿਖੇ ਪੇਸ਼ ਕੀਤੀ ਰਿਪੋਰਟ ਵਿੱਚ ਸਰੀਰਕ ਛੇੜਛਾੜ ਦੇ ਦੋਸ਼ਾਂ ਦੇ ਸੰਕੇਤ ਮਿਲਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਵਿੰਗ ਕਮਾਂਡਰ ਸੀ. ਦੀਪਕ ਡੋਗਰਾ (ਸੇਵਾ ਮੁਕਤ) ਵਿਰੁੱਧ ਦੋਸ਼ਾਂ ਦੀ ਜਾਂਚ ਕਰਨ ਲਈ ਨਿਰਦੇਸ਼ ਦਿੱਤੇ ਸਨ। ਆਪਣੀ ਰਿਪੋਰਟ ਵਿੱਚ ਡਿਪਟੀ ਕਮਿਸ਼ਨਰ ਨੂੰ ਬਾਰਵੀਂ ਜਮਾਤ ਦੀਆਂ ਦੋ ਲੜਕੀਆਂ ਵੱਲੋਂ ਪ੍ਰਿੰਸੀਪਲ ਦੇ ਖਿਲਾਫ ਲਾਏ ਗਏ ਛੇੜਛਾੜ ਦੇ ਦੋਸ਼ਾਂ ਦੇ ਸਬੰਧ ਵਿੱਚ ਸਬੂਤ ਪ੍ਰਾਪਤ ਹੋਏ ਹਨ।
ਇਹ ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਇਸ ‘ਤੇ ਕਾਰਵਾਈ ਕਰਦੇ ਹੋਏ ਸੋਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟ ਆਫ ਪੰਜਾਬ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਪ੍ਰਭਾਵ ਤੋਂ ਡੋਗਰਾ ਨੂੰ ਪ੍ਰਿੰਸੀਪਲ ਦੇ ਚਾਰਜ ਤੋਂ ਲਾਂਭੇ ਕਰੇ।
ਉਸ ਨੂੰ ਆਪਣਾ ਚਾਰਜ ਵਾਇਸ ਪ੍ਰਿੰਸੀਪਲ ਦੀਪਕਾ ਰਾਣੀ ਹਵਾਲੇ ਕਰਨ ਲਈ ਆਖਿਆ ਗਿਆ ਹੈ ਅਤੇ ਉਸ ਨੂੰ ਪ੍ਰੋਜੈਕਟ ਡਾਇਰੈਕਟਰ, ਸੋਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟ ਦਫਤਰ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ।
ਦੋਸ਼ੀ ਪ੍ਰਿੰਸੀਪਲ ਵਿਰੁੱਧ ਇੰਡੀਅਨ ਪੀਨਲ ਕੋਡ ਦੀ ਧਾਰਾ 354-ਏ (ਸਰੀਰਕ ਛੇੜਛਾੜ) ਅਤੇ ਪ੍ਰੋਟੈਕਸ਼ਨ ਆਫ ਚਿਲਡਰਨ ਫਾਰ ਸੈਕਸੂਅਲ ਓਫੈਂਸ ਐਕਟ (ਪੋਕਸੋ) ਦੇ ਹੇਠ ਕਾਰਵਾਈ ਕੀਤੀ ਗਈ ਹੈ।
ਦੁਕਾਨ ’ਚ ਅੱਗ ਲੱਗਣ ਕਾਰਨ ਇੱਕ ਦੀ ਮੌਤ
ਦੁਕਾਨ ’ਚ ਅੱਗ ਲੱਗਣ ਕਾਰਨ ਇੱਕ ਦੀ ਮੌਤ ਮੁੰਬਈ, 25 ਅਪ੍ਰੈਲ (IANS,ਵਿਸ਼ਵ ਵਾਰਤਾ) ਬੀਐਮਸੀ ਡਿਜ਼ਾਸਟਰ ਕੰਟਰੋਲ ਨੇ ਇੱਥੇ ਦੱਸਿਆ ਕਿ...