ਪਿਆਜ਼ ਦੀਆਂ ਕੀਮਤਾਂ ਘਟਾਉਣ ਲਈ ਕੇਂਦਰ ਸਰਕਾਰ ਨੇ ਚੁੱਕਿਆ ਵੱਡਾ ਕਦਮ

72


ਨਵੀਂ ਦਿੱਲੀ, 23 ਨਵੰਬਰ – ਦਿਨ-ਬ-ਦਿਨ ਆਸਮਾਨ ਛੂਹ ਰਹੀਆਂ ਪਿਆਜ਼ ਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ ਕੇਂਦਰ ਸਰਕਾਰ ਨੇ ਅੱਜ ਵੱਡਾ ਕਦਮ ਚੁੱਕਦਿਆਂ 2 ਹਜ਼ਾਰ ਟਨ ਪਿਆਜ਼ ਵਿਦੇਸ਼ਾਂ ਤੋਂ ਮੰਗਵਾਉਣ ਦਾ ਫੈਸਲਾ ਕੀਤਾ ਹੈ| ਇਸ ਸਬੰਧੀ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਕਿਹਾ ਕਿ 2 ਹਜ਼ਾਰ ਟਨ ਪਿਆਜ਼ ਦਰਾਮਦ ਕੀਤਾ ਜਾਵੇਗਾ, ਜਿਸ ਨਾਲ ਪਿਆਜ਼ ਦੀਆਂ ਕੀਮਤਾਂ ਵਿਚ ਗਿਰਾਵਟ ਆਵੇਗੀ|
ਵਰਣਨਯੋਗ ਹੈ ਕਿ ਇਸ ਸਮੇਂ ਪਿਆਜ਼ 40 ਤੋਂ 50 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ|