ਚੰਡੀਗੜ, 30 ਨਵੰਬਰ (ਵਿਸ਼ਵ ਵਾਰਤਾ) : ਅਗਰਵਾਲ ਭਾਈਚਾਰੇ ਦੀ ਵੱਡੀ ਮੰਗ ਨੂੰ ਸਵੀਕਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਮਹਾਰਾਜਾ ਅਗਰਸੇਨ ਦੇ ਨਾਂ ‘ਤੇ ਇਕ ਅਕਾਦਮਿਕ ਚੇਅਰ ਅਤੇ ਸਕਾਲਰਸ਼ਿਪ ਸਥਾਪਿਤ ਕਰਨ ਦਾ ਐਲਾਨ ਕੀਤਾ ਹੈ ਜੋ ਕਿ ਅਗਰੋਹਾ ਦੇ ਪ੍ਰਸਿੱਧ ਰਾਜਾ ਸਨ।
ਮੁੱਖ ਮੰਤਰੀ ਦੇ ਸਾਹਮਣੇ ਬੁੱਧਵਾਰ ਸ਼ਾਮ ਨੂੰ ਸੰਗਰੂਰ ਦੇ ਵਿਧਾਇਕ ਵਿਜੇ ਇੰਦਰ ਸਿੰਗਲਾ ਨੇ ਇਹ ਮੰਗ ਪੇਸ਼ ਕੀਤੀ ਸੀ ਜਿਸ ਸਬੰਧੀ ਮੁੱਖ ਮੰਤਰੀ ਨੇ ਤੁਰੰਤ ਹੁਕਮ ਜਾਰੀ ਕਰ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਅਗਰਸੇਨ ਚੇਅਰ ਦੀ ਸਥਾਪਨਾ ਸਬੰਧੀ ਉੱਚ ਸਿੱਖਿਆ ਵਿਭਾਗ ਨੂੰ ਕਾਰਵਾਈ ਸ਼ੁਰੂ ਕਰਨ ਲਈ ਨਿਰਦੇਸ਼ ਦਿੱਤੇ ਹਨ।
ਇਹ ਚੇਅਰ ਛੇਤੀ ਹੀ ਅਮਲ ਵਿੱਚ ਆ ਜਾਵੇਗੀ ਅਤੇ ਇਹ ਵਿਦਵਾਨਾਂ ਤੇ ਖੋਜਕਾਰਾਂ ਲਈ ਮਹਾਰਾਜਾ ਅਗਰਸੇਨ ਬਾਰੇ ਸਿੱਖਣ ਲਈ ਇਕ ਵਰਦਾਨ ਸਾਬਤ ਹੋਵੇਗੀ ਜਿਨਾਂ ਨੂੰ ਸਮਾਜ ਦੇ ਗਰੀਬ ਤਬਕਿਆਂ ਦੇ ਉਥਾਨ ਲਈ ਆਪਣੀ ਵਚਨਬੱਧਤਾ ਵਾਸਤੇ ਅਤੇ ਪੁਰਾਣੇ ਸਮਿਆਂ ਦੌਰਾਨ ਉੱਤਰ ਭਾਰ ਵਿੱਚ ਵਪਾਰ ਅਤੇ ਵਪਾਰੀ ਭਾਈਚਾਰੇ ਦੀ ਤਰੱਕੀ ਲਈ ਯਾਦ ਕੀਤਾ ਜਾਂਦਾ ਹੈ।
ਸਿੰਗਲਾ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕੀਤੀ ਅਤੇ ਕਿਹਾ ਕਿ ਵਰਤਮਾਨ ਸਮੇਂ ਵਿੱਚ ਅਗਰਵਾਲ/ਬਾਣੀਆ ਸਮਾਜ ਨੂੰ ਮਹਾਰਾਜਾ ਅਗਰਸੇਨ ਦਾ ਵੰਸ਼ ਮੰਨਿਆ ਜਾਂਦਾ ਹੈ ਅਤੇ ਇਸ ਭਾਈਚਾਰੇ ਦੇ 17 ਗੋਤਾਂ ਦਾ ਨਾਂ ਮਹਾਰਾਜਾ ਅਗਰਸੇਨ ਦੇ ਪੁੱਤਰਾਂ ਦੇ ਨਾਂ ‘ਤੇ ਰੱਖਿਆ ਗਿਆ ਹੈ।
ਸਿੰਗਲਾ ਨੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਹਾਰਾਜਾ ਅਗਰਸੇਨ ਦੇ ਨਾਂ ‘ਤੇ ਕਈ ਸਮਾਜਿਕ ਸੰਗਠਨਾਂ, ਵਿਦਿਅਕ ਸੰਸਥਾਵਾਂ ਅਤੇ ਇਕ ਯੂਨੀਵਰਸਿਟੀ ਦਾ ਨਾਂ ਰੱਖਿਆ ਗਿਆ ਹੈ। ਉਨਾਂ ਨੇ ਚੇਅਰ ਦੇ ਸੁਚਾਰੂ ਕੰਮਕਾਜ ਲਈ ਘੱਟੋ-ਘੱਟ ਸੱਤ ਕਰੋੜ ਰੁਪਏ ਦੇ ਫੰਡ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ।
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ -24 ਪਿੰਡਾਂ 'ਚ ਭਾਜਪਾ...