ਅੰਮ੍ਰਿਤਸਰ, 6 ਦਸੰਬਰ (ਵਿਸ਼ਵ ਵਾਰਤਾ) : ਲੰਡਨ ਦੇ ਮੇਅਰ ਸਾਦਿਕ ਖਾਨ ਨੇ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ| ਇਸ ਤੋਂ ਇਲਾਵਾ ਸਾਦਿਕ ਖਾਨ ਨੇ ਕਤਾਰ ਵਿਚ ਬੈਠ ਕੇ ਲੰਗਰ ਵੀ ਛਕਿਆ ਅਤੇ ਲੰਗਰ ਦੀ ਸੇਵਾ ਵੀ ਕੀਤੀ|
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਦਿਕ ਖਾਨ ਨੂੰ ਸਨਮਾਨਿਤ ਕੀਤਾ ਗਿਆ|
ਇਸ ਮੌਕੇ ਉਹ ਜੱਲ੍ਹਿਆਂਵਾਲਾ ਬਾਗ ਵੀ ਗਏ, ਜਿਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ|
ਦੱਸਣਯੋਗ ਹੈ ਕਿ ਸਾਦਿਕ ਖਾਨ, ਜੋ ਕਿ ਪਾਕਿਸਤਾਨੀ ਮੂਲ ਦੇ ਹਨ, ਵੱਲੋਂ ਅੰਮ੍ਰਿਤਸਰ ਵਿਖੇ ਬੀਤੀ ਰਾਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ| ਇਸ ਮੌਕੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਸਨਮਾਨ ਵਿਚ ਰਾਤਰੀ ਭੋਜ ਦਾ ਪ੍ਰਬੰਧ ਕੀਤਾ ਗਿਆ ਸੀ|