ਚੰਡੀਗੜ੍ਹ 29 ਅਗਸਤ – ਰਾਜ ਸਭਾ ਮੈਂਬਰ ਅਤੇ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
ਜਾਣਕਾਰੀ ਅਨੁਸਾਰ ਪਹਿਲਾ ਸੁਖਦੇਵ ਢੀਂਡਸਾ ਦੀ ਨੂੰਹ ਅਤੇ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਗਗਨਦੀਪ ਕੌਰ ਢੀਂਡਸਾ ਦੀ ਵੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਸੀ।ਇਸ ਸਮੇਂ ਉਹ ਦਿੱਲੀ ‘ਚ ਆਪਣੀ ਸਰਕਾਰੀ ਰਿਹਾਇਸ਼ ‘ਚ ਹਨ।