ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ
ਚੰਡੀਗੜ੍ਹ,14ਅਗਸਤ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਮੀਟਿੰਗ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ, ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਅਤੇ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ। ਮੀਟਿੰਗਾਂ ਵਿੱਚ ਵੀ ਚੋਣਾਂ ਵਿੱਚ ਸਹਾਈ ਸਿੱਧ ਹੋਣ ਵਾਲੇ ਫੈਸਲਿਆਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।