ਚੰਡੀਗੜ੍ਹ, 8 ਦਸੰਬਰ : ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਦਿੱਤੇ ਜਾ ਰਹੇ ਧਰਨਿਆਂ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਖਤ ਰੁਖ ਅਖਤਿਆਰ ਕੀਤਾ ਹੈ| ਅਦਾਲਤ ਨੇ ਆਦੇਸ਼ ਦਿੱਤਾ ਹੈ ਕਿ ਜਿਹੜੇ ਇਲਾਕਿਆਂ ਵਿਚ ਡਿਪਟੀ ਕਮਿਸ਼ਨਰਾਂ ਦੀ ਪ੍ਰਵਾਨਗੀ ਤੋਂ ਬਿਨਾਂ ਧਰਨੇ ਚੱਲ ਰਹੇ ਹਨ, ਉਨ੍ਹਾਂ ਨੂੰ ਖਤਮ ਕਰਵਾਇਆ ਜਾਵੇ| ਬਿਨਾਂ ਡਿਪਟੀ ਕਮਿਸ਼ਨਰਾਂ ਦੀ ਆਗਿਆ ਤੋਂ ਧਰਨਿਆਂ ਨੂੰ ਗੈਰ ਕਾਨੂੰਨੀ ਮੰਨਿਆ ਜਾਵੇਗਾ| ਇਸ ਤੋਂ ਇਲਾਵਾ ਅਦਾਲਤ ਨੇ ਧਾਰਾ 144 ਲਾਗੂ ਕਰਨ ਦੇ ਵੀ ਆਦੇਸ਼ ਜਾਰੀ ਕਰ ਦਿੱਤੇ ਹਨ| ਅਦਾਲਤ ਨੇ ਬੁੱਧਵਾਰ ਤੱਕ ਸੂਬਾ ਸਰਕਾਰ ਤੋਂ ਇਸ ਸਬੰਧੀ ਰਿਪੋਰਟ ਮੰਗੀ ਹੈ|
ਵਰਣਨਯੋਗ ਹੈ ਕਿ ਅਕਾਲੀ ਦਲ ਨੇ ਕਾਂਗਰਸੀਆਂ ਦੀ ਧੱਕੇਸ਼ਾਹੀ ਦੇ ਵਿਰੁੱਧ ਪੰਜਾਬ ਦੇ ਕਈ ਮੁੱਖ ਮਾਰਗਾਂ ਉਤੇ ਧਰਨੇ ਲਾਏ ਹੋਏ ਹਨ| ਅਕਾਲੀ ਦਲ ਦੇ ਧਰਨਿਆਂ ਦਾ ਅੱਜ ਦੂਸਰਾ ਦਿਨ ਹੈ| ਇਨ੍ਹਾਂ ਧਰਨਿਆਂ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ|
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ Ayodhya ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ Ayodhya ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ ਚੰਡੀਗੜ੍ਹ, 10 ਨਵੰਬਰ,...