ਚੰਡੀਗੜ, 24 ਨਵੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 60 ਮੈਂਬਰਾਂ ਨਾਲ ਮੁਲਾਕਾਤ ਕਰਕੇ ਕਮੇਟੀ ਦੇ ਪ੍ਰਧਾਨ ਦੀ ਆ ਰਹੀ ਚੋਣ ਬਾਰੇ ਸਾਰੇ ਮੈਂਬਰਾਂ ਦੀਆਂ ਰਾਵਾਂ ਤੋਂ ਜਾਣੂ ਹੋਣ ਦੀ ਲੰਬੀ ਪ੍ਰਕਿਰਿਆ ਨੂੰ ਮੁਕੰਮਲ ਕਰ ਲਿਆ।
ਅਕਾਲੀ ਦਲ ਦੇ ਪ੍ਰਧਾਨ ਨੇ ਅੱਜ ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਮੋਗਾ, ਬਰਨਾਲਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਅਤੇ ਹਰਿਆਣਾ ਤੋਂ ਆਏ ਸ਼੍ਰੋਮਣੀ ਕਮੇਟੀ ਦੇ ਇਕੱਲੇ ਇਕੱਲੇ ਮੈਂਬਰ ਨਾਲ ਮੁਲਾਕਾਤ ਕੀਤੀ। ਲੰਘੇ ਕੱਲ ਸ. ਬਾਦਲ ਨੇ 80 ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇੱਕ ਇੱਕ ਕਰਕੇ ਮੀਟਿੰਗਾਂ ਕੀਤੀਆਂ ਸਨ।
ਇਹਨਾਂ ਮੀਟਿੰਗਾਂ ਦੌਰਾਨ ਆ ਰਹੀ ਚੋਣ ਬਾਰੇ ਪੁੱਛਣ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਨੇ ਸ਼੍ਰੋਮਣੀ ਕਮੇਟੀ ਦੁਆਰਾ ਵੱਲੋਂ ਧਰਮ ਪ੍ਰਚਾਰ ਅਤੇ ਹੋਰ ਲੋਕ ਭਲਾਈ ਕੰਮਾਂ ਵਾਸਤੇ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਕਮੇਟੀ ਮੈਂਬਰਾਂ ਦੇ ਵਿਚਾਰ ਜਾਣੇ।
Punjab Sarpanches: ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਅਗਲੇ ਹਫਤੇ ਸਹੁੰ ਚੁੱਕਵਾਉਣਗੇ ਮੁੱਖ ਮੰਤਰੀ ਮਾਨ
Punjab Sarpanches: ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਅਗਲੇ ਹਫਤੇ ਸਹੁੰ ਚੁੱਕਵਾਉਣਗੇ ਮੁੱਖ ਮੰਤਰੀ ਮਾਨ ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ):...