ਅਕਾਲੀ ਦਲ ਨੇ ਸਿਕੰਦਰ ਸਿੰਘ ਮਲੂਕਾ ਨੂੰ ਮੌੜ ਹਲਕੇ ਦੇ ਇੰਚਾਰਜ ਦੇ ਅਹੁਦੇ ਤੋਂ ਹਟਾਇਆ
ਚੰਡੀਗੜ੍ਹ,13ਅਪ੍ਰੈਲ(ਵਿਸ਼ਵ ਵਾਰਤਾ)-ਅਕਾਲੀ ਦਲ ਨੇ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਅਤੇ ਆਈਏਐਸ ਨੂੰਹ ਪਰਮਪਾਲ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਇੱਕ ਦਿਨ ਬਾਅਦ ਉਹਨਾਂ ਨੂੰ ਮੌੜ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਜਾਣਕਾਰੀ ਅਨੁਸਾਰ ਮਲੂਕਾ ਦੀ ਜਗ੍ਹਾ ਸੀਨੀਅਰ ਆਗੂ ਜਨਮੇਜਾ ਸਿੰਘ ਸੇਖੋਂ ਨੂੰ ਉਨ੍ਹਾਂ ਦੇ ਜ਼ੀਰਾ ਹਲਕੇ ਦੇ ਨਾਲ-ਨਾਲ ਮੌੜ ਹਲਕੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ।