ਚੰਡੀਗੜ੍ਹ/15 ਮਾਰਚ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਭਿੰਨ ਰਾਜਾਂ ਅੰਦਰ ਪਾਰਟੀ ਦੇ ਵਿਸਥਾਰ ਅਤੇ ਮਜ਼ਬੂਤੀ ਲਈ ਸੀਨੀਅਰ ਆਗੂਆਂ ਨੂੰ ਇੰਚਾਰਜ ਥਾਪ ਦਿੱਤਾ ਹੈ।
ਇਹਨਾਂ ਨਿਯੁਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸਰਦਾਰ ਬਲਵਿੰਦਰ ਸਿੰਘ ਭੂੰਦੜ ਦਿੱਲੀ ਦੇ ਇੰਚਾਰਜ ਹੋਣਗੇ, ਸਰਦਾਰ ਸਿਕੰਦਰ ਸਿੰਘ ਮਲੂਕਾ ਰਾਜਸਥਾਨ ਦੇ ਇੰਚਾਰਜ ਹੋਣਗੇ ਅਤੇ ਸਰਦਾਰ ਬਿਕਰਮ ਸਿੰਘ ਮਜੀਠੀਆ ਜੰਮੂ ਅਤੇ ਕਸ਼ਮੀਰ ਵਿਚ ਪਾਰਟੀ ਦੀ ਕਮਾਨ ਸੰਭਾਲਣਗੇ। ਇਸ ਦੇ ਨਾਲ ਹੀ ਮਨਜਿੰਦਰ ਸਿੰਘ ਸਿਰਸਾ ਜੰਮੂ ਅਤੇ ਕਸ਼ਮੀਰ ਵਿਚ ਸਹਿ-ਇੰਚਾਰਜ ਦਾ ਕਾਰਜਭਾਰ ਸੰਭਾਲਣਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਛੱਤੀਸਗੜ੍ਹ, ਬਿਹਾਰ, ਪੱਛਮੀ ਬੰਗਾਲ ਅਤੇ ਤਾਮਿਲਨਾਡੂ ਰਾਜਾਂ ਦੇ ਇੰਚਾਰਜ ਥਾਪਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਝਾਰਖੰਡ ਅਤੇ ਮੱਧ-ਪ੍ਰਦੇਸ਼ ਦੇ ਇੰਚਾਰਜ ਥਾਪਿਆ ਗਿਆ ਹੈ। ਸਰਦਾਰ ਜੀਕੇ ਅਤੇ ਸਰਦਾਰ ਸਿਰਸਾ ਨੂੰ ਮਹਾਰਾਸ਼ਟਰ ਦੇ ਇੰਚਾਰਜ ਵੀ ਥਾਪਿਆ ਗਿਆ ਹੈ।
ਇਸ ਦੇ ਨਾਲ ਹੀ ਸਰਦਾਰ ਕੁਲਦੀਪ ਸਿੰਘ ਭੋਗਲ ਨੂੰ ਉੱਤਰ ਪ੍ਰਦੇਸ਼ ਦੇ ਇੰਚਾਰਜ ਅਤੇ ਸਰਦਾਰ ਕੁਲਵੰਤ ਸਿੰਘ ਬਾਠ ਨੂੰ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਥਾਪਿਆ ਗਿਆ ਹੈ।
ਅਕਾਲੀ ਦਲ ਨੇ ਸੀਨੀਅਰ ਆਗੂਆਂ ਭੂੰਦੜ, ਮਲੂਕਾ ਅਤੇ ਮਜੀਠੀਆ ਨੂੰ ਦਿੱਲੀ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਦੇ ਇੰਚਾਰਜ ਥਾਪਿਆ
Advertisement
Advertisement