ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ ਜਗਮੀਤ ਬਰਾੜ
ਚੰਡੀਗੜ੍ਹ 6 ਦਸੰਬਰ(ਵਿਸ਼ਵ ਵਾਰਤਾ)- ਪਾਰਟੀ ਵਿਰੋਧੀ ਗਤਿਵਿਧੀਆਂ ਦੇ ਚੱਲਦਿਆਂ ਅਨੁਸ਼ਾਸਨੀ ਕਮੇਟੀ ਵੱਲੋਂ ਤਲਬ ਕੀਤੇ ਗਏ ਸਾਬਕਾ ਐਮਪੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਅੱਜ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ।ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨੀਂ ਜਗਮੀਤ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਤਾਲਮੇਲ ਕਮੇਟੀ ਦਾ ਵਿਸਥਾਰ ਕਰਦਿਆਂ 12 ਮੈਂਬਰਾਂ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਇਸਤੋਂ ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਜੱਥੇਬੰਦਕ ਢਾਂਚੇ ਦਾ ਐਲਾਨ ਕੀਤਾ ਸੀ। ਇਸ ਦੌਰਾਨ ਜਗਮੀਤ ਬਰਾੜ ਨੂੰ ਕੋਰ ਕਮੇਟੀ ਵਿੱਚ ਜਗ੍ਹਾ ਨਹੀਂ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਪਾਰਟੀ ਦਫਤਰ ਵਿਖੇ ਪੇਸ਼ ਹੋਕੇ ਜਵਾਬ ਦੇਣ ਲਈ ਕਿਹਾ ਗਿਆ ਸੀ ਪਰ, ਉਹਨਾਂ ਨੇ 10 ਤਰੀਕ ਨੂੰ ਪੇਸ਼ ਹੋਏ ਦੀ ਮੰਗ ਕੀਤੀ ਸੀ, ਜਿਸ ਨੂੰ ਪਾਰਟੀ ਨੇ ਮੰਨਜ਼ੂਰ ਕਰ ਲਿਆ ਸੀ।