ਅਦਾਲਤ ਨੇ ਸੁਖਪਾਲ ਖਹਿਰਾ ਨੂੰ ਭੇਜਿਆ ਦੋ ਦਿਨ ਦੀ ਪੁਲਿਸ ਰਿਮਾਂਡ ਤੇ

0
194

ਅਦਾਲਤ ਨੇ ਸੁਖਪਾਲ ਖਹਿਰਾ ਨੂੰ ਭੇਜਿਆ ਦੋ ਦਿਨ ਦੀ ਪੁਲਿਸ ਰਿਮਾਂਡ ਤੇ

ਅੱਜ ਸਵੇਰੇ ਹੀ ਪੁਲਿਸ ਨੇ ਖਹਿਰਾ ਨੂੰ ਚੰਡੀਗੜ੍ਹ ਰਿਹਾਇਸ਼ ਤੋਂ ਕੀਤਾ ਸੀ ਗ੍ਰਿਫਤਾਰ

ਚੰਡੀਗੜ੍ਹ,28ਸਤੰਬਰ(ਵਿਸ਼ਵ ਵਾਰਤਾ) ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਜੁੜੀ ਸਾਹਮਣੇ ਆ ਰਹੀ ਹੈ, ਮਿਲੀ ਜਾਣਕਾਰੀ ਅਨੁਸਾਰ ਜਲਾਲਾਬਾਦ ਅਦਾਲਤ ਨੇ ਖਹਿਰਾ ਨੂੰ 2 ਦਿਨ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 30 ਸਤੰਬਰ ਨੂੰ ਹੋਵੇਗੀ।

ਦੱਸ ਦਈਏ ਕਿ ਅੱਜ ਵੀਰਵਾਰ ਸਵੇਰੇ ਹੀ ਖਹਿਰਾ ਨੂੰ ਉਹਨਾਂ ਦੀ ਚੰਡੀਗੜ੍ਹ ਦੇ ਸੈਕਟਰ 5 ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਜਲਾਲਾਬਾਦ ਪੁਲਿਸ ਨੇ ਉਨ੍ਹਾਂ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਪੁਰਾਣੇ ਮਾਮਲੇ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।