Advertisement
ਮੁੰਬਈ— 1993 ਮੁੰਬਈ ਸੀਰੀਅਲ ਬਲਾਸਟ ਕੇਸ ‘ਚ ਅੰਡਰਵਲਰਡ ਡਾਨ ਅਬੂ ਸਲੇਮ ਸਮੇਤ 5 ਦੋਸ਼ੀਆਂ ‘ਤੇ ਮੁੰਬਈ ਵਿਸ਼ੇਸ਼ ਟਾਡਾ ਕੋਰਟ ਨੇ ਅੱਜ ਆਪਣਾ ਫੈਸਲਾ ਸੁਣਾਇਆ ਹੈ। ਕੋਰਟ ਨੇ ਅੰਡਰਵਰਲਡ ਡਾਨ ਅਬੂ ਸਲੇਮ ਅਤੇ ਕਰੀਮੁੱਲਾਹ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਕਰੀਮੁੱਲਾਹ ਖਾਂ ਨੂੰ 2 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ। ਜ਼ੁਰਮਾਨਾ ਨਾ ਦੇਣ ‘ਤੇ 2 ਸਾਲ ਦੀ ਸਜ਼ਾ ਹੋਰ ਭੁਗਤਣੀ ਪਵੇਗੀ। ਮੁੰਬਈ ਸੀਰੀਅਲ ਬਲਾਸਟ ਦੇ ਮਾਮਲੇ ‘ਚ ਵਿਸ਼ੇਸ਼ ਟਾਡਾ ਅਦਾਲਤ ਨੇ ਅਬੂ ਸਲੇਮ ਸਮੇਤ 6 ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਨ੍ਹਾਂ ਦੋਸ਼ੀਆਂ ‘ਚੋਂ ਇਕ ਮੁਸਤਫਾ ਦੌਸਾ ਦੀ ਮੌਤ ਹੋ ਚੁੱਕੀ ਹੈ। ਰਿਆਜ਼ ਸਿੱਦੀਕੀ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਤਾਹਿਰ ਮਰਚੈਂਟ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ ਅਤੇ ਫਿਰੋਜ਼ ਅਬਦੁਲ ਰਾਸ਼ਿਦ ਖਾਨ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਇਨ੍ਹਾਂ ਵਿਸਫੋਟਾਂ ‘ਚ 257 ਲੋਕ ਮਾਰੇ ਗਏ ਸਨ ਅਤੇ 700 ਤੋਂ ਜ਼ਿਆਦਾ ਜ਼ਖਮੀ ਹੋਏ ਸਨ ਅਤੇ ਕਰੋੜਾਂ ਰੁਪਏ ਦੀ ਜਾਇਦਾਦ ਦਾ ਵੀ ਨੁਕਸਾਨ ਹੋਇਆ ਸੀ।
Advertisement