
ਚੰਡੀਗੜ੍ਹ, 16 ਮਾਰਚ – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਬਿਕਰਮ ਸਿੰਘ ਮਜੀਠੀਆ ਤੋਂ ਮੁਆਫੀ ਮੰਗੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਵਿਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ| ਇਸ ਦੌਰਾਨ ਆਪ ਪੰਜਾਬ ਸਹਿ ਪ੍ਰਧਾਨ ਅਮਨ ਅਰੋੜਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ|
ਉਨ੍ਹਾਂ ਨੇ ਕਿਹਾ ਕਿ ਉਹ ਕੇਜਰੀਵਾਲ ਵੱਲੋਂ ਮੁਆਫੀ ਮੰਗੇ ਜਾਣ ਤੋਂ ਬਾਅਦ ਦੁਖੀ ਹਨ|
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਭਗਵੰਤ ਮਾਨ ਨੇ ਆਪ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ|