ਅਰਜਨਟੀਨਾ ਫਰਾਂਸ ਨੂੰ ਹਰਾ ਕੇ ਬਣਿਆ ਵਿਸ਼ਵ ਚੈਂਪੀਅਨ
ਚੰਡੀਗੜ੍ਹ, 19 ਦਸੰਬਰ (ਵਿਸ਼ਵ ਵਾਰਤਾ) : 36 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਅਰਜਨਟੀਨਾ ਵਿਸ਼ਵ ਚੈਂਪੀਅਨ ਬਣਨ ਵਿਚ ਕਾਮਯਾਬ ਹੋ ਗਿਆ।ਅਰਜਨਟੀਨਾ ਨੇ ਫਰਾਂਸ ਨੂੰ ਹਰਾ ਕੇ ਫੀਫਾ ਫੁੱਟਬਾਲ ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਰੋਮਾਂਚਕ ਮੁਕਾਬਲੇ ਵਿੱਚ ਅਰਜਨਟੀਨਾ ਨੇ ਵਿਸ਼ਵ ਕੱਪ ਚੈਂਪੀਅਨ ਫਰਾਂਸ ਨੂੰ ਪੈਨਲਟੀ ਸ਼ੂਟਆਊਟ ਵਿੱਚ ਹਰਾਇਆ। ਇਸ ਪੈਨਲਟੀ ਸ਼ੂਟਆਊਟ ਵਿੱਚ ਅਰਜਨਟੀਨਾ ਨੇ ਫਰਾਂਸ ਨੂੰ 4-2 ਨਾਲ ਹਰਾਇਆ। ਵਿਸ਼ਵ ਕੱਪ ਦੇ ਇਤਿਹਾਸ ਵਿੱਚ ਇਹ ਤੀਜਾ ਮੌਕਾ ਹੈ ਜਦੋਂ ਇਸ ਦਾ ਫੈਸਲਾ ਪੈਨਲਟੀ ਸ਼ੂਟ ਆਊਟ ਰਾਹੀਂ ਕੀਤਾ ਗਿਆ।