ਅਰਵਿੰਦ ਕੇਜਰੀਵਾਲ ਅੱਜ ਜਾਣਗੇ ਭਾਜਪਾ ਹੈੱਡਕੁਆਰਟਰ
ਚੰਡੀਗੜ੍ਹ, 19 ਮਈ(ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਭਾਜਪਾ ਹੈੱਡਕੁਆਰਟਰ ਜਾਣਗੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸਾਰੇ ਆਗੂ, ਸੰਸਦ ਮੈਂਬਰ ਅਤੇ ਵਿਧਾਇਕ ਵੀ ਉਨ੍ਹਾਂ ਦੇ ਨਾਲ ਹੋਣਗੇ। ਕੇਜਰੀਵਾਲ ਨੇ ਸ਼ਨੀਵਾਰ 18 ਮਈ ਨੂੰ 2 ਮਿੰਟ 33 ਸੈਕਿੰਡ ਦਾ ਵੀਡੀਓ ਜਾਰੀ ਕਰਕੇ ਇਸ ਦਾ ਐਲਾਨ ਕੀਤਾ ਸੀ। ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਭਾਜਪਾ ਸਾਨੂੰ ਕੁਚਲ ਨਹੀਂ ਸਕਦੀ। ਆਮ ਆਦਮੀ ਪਾਰਟੀ ਇੱਕ ਸੋਚ ਹੈ। ਉਨ੍ਹਾਂ ਕਿਹਾ ਸੀ ਕਿ ਮੈਂ ਆਪਣੇ ਵੱਡੇ ਨੇਤਾਵਾਂ ਨਾਲ ਐਤਵਾਰ ਦੁਪਹਿਰ 12 ਵਜੇ ਭਾਜਪਾ ਹੈੱਡਕੁਆਰਟਰ ਜਾ ਰਿਹਾ ਹਾਂ। ਪੁਲਿਸ ਨੇ ਕਿਹਾ ਹੈ ਕਿ ‘ਆਪ’ ਨੇ ਪ੍ਰਦਰਸ਼ਨ ਲਈ ਕੋਈ ਇਜਾਜ਼ਤ ਨਹੀਂ ਮੰਗੀ ਹੈ, ਇਸ ਲਈ ਉਨ੍ਹਾਂ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਨੇ ਭਾਜਪਾ ਹੈੱਡਕੁਆਰਟਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਜਪਾ ਦਫ਼ਤਰ ਦੇ ਸਾਹਮਣੇ ਤੋਂ ਲੰਘਦੀ ਡੀਡੀਯੂ ਰੋਡ ‘ਤੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਬੰਦ ਕਰ ਦਿੱਤੀ ਗਈ ਹੈ।