ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਪਟਿਆਲਾ
ਮਾਤਾ ਕੌਸ਼ੱਲਿਆ ਹਸਪਤਾਲ ‘ਚ ਨਵੇਂ ICU ਤੇ NICU ਦਾ ਕਰਨਗੇ ਉਦਘਾਟਨ
ਚੰਡੀਗੜ੍ਹ,2ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਦਿਸ਼ਾ ਵੱਲ ਇੱਕ ਹੋਰ ਕਦਮ ਅੱਗੇ ਵਧਾ ਰਹੀ ਹੈ। ਇਸ ਮੁਹਿੰਮ ਦੇ ਚਲਦਿਆਂ ਅੱਜ 2 ਅਕਤੂਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਟਿਆਲਾ ਦੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਨਵੇਂ ਆਈ.ਸੀ.ਯੂ. ਅਤੇ ਐਨ.ਆਈ.ਸੀ.ਯੂ ਦਾ ਉਦਘਾਟਨ ਕਰਨਗੇ। ਦੋਵੇਂ ਮੁੱਖ ਮੰਤਰੀ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ ਮਿਸ਼ਨ ਸਿਹਤਮੰਦ ਪੰਜਾਬ ਦੀ ਵੀ ਸ਼ੁਰੂਆਤ ਵੀ ਕਰਨਗੇ। ਦੱਸ ਦਈਏ ਕਿ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਵੈਂਟੀਲੇਟਰ ਅਤੇ ਕਾਰਡੀਆਕ ਮਾਨੀਟਰ ਵਾਲੇ 66 ਬੈੱਡ ਲਗਾਏ ਗਏ ਹਨ, ਜਿਹੜੇ ਕਿ ਐਮਰਜੈਂਸੀ, ਸਰਜਰੀ ਤੋਂ ਪਹਿਲਾਂ ਤੇ ਬਾਅਦ ਵਿੱਚ ਮਰੀਜਾਂ ਦੀ ਸੰਭਾਲ ਕਰਨਗੇ। ਇਸਦੇ ਨਾਲ ਹੀ ਐਨ.ਆਈ.ਸੀ.ਯੂ. ਨਵਜਾਤ ਬੱਚਿਆਂ ਦੀ ਸੰਭਾਲ ਕਰੇਗਾ।