ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ‘ਆਪ’ ਦੀ ਪਹਿਲੀ ਪ੍ਰੀਖਿਆ
ਦਿੱਲੀ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਇਸ ਦਿਨ ਹੋਵੇਗੀ ਚੋਣ
ਚੰਡੀਗੜ੍ਹ, 12ਅਪ੍ਰੈਲ(ਵਿਸ਼ਵ ਵਾਰਤਾ)- ਕਥਿਤ ਸ਼ਰਾਬ ਘੁਟਾਲਾ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਬੰਦ ਹਨ। ਉਹਨਾਂ ਦੇ ਜੇਲ੍ਹ ਵਿੱਚ ਜਾਣ ਤੋਂ ਬਾਅਦ ਆਪ ਦੀ ਪਹਿਲੀ ਪ੍ਰੀਖਿਆ ਜਲਦ ਹੀ ਹੋਣ ਜਾ ਰਹੀ ਹੈ। MCD ਨੇ ਦਿੱਲੀ ਦੇ ਮੇਅਰ ਅਤੇ ਡਿਪਟੀ ਮੇਅਰ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਦੋਵਾਂ ਅਹੁਦਿਆਂ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 18 ਅਪ੍ਰੈਲ ਹੈ। ਮੇਅਰ ਤੇ ਡਿਪਟੀ ਮੇਅਰ ਦੀ ਚੋਣ 26 ਅਪ੍ਰੈਲ ਨੂੰ ਹੋਣ ਵਾਲੀ ਹਾਊਸ ਮੀਟਿੰਗ ਵਿੱਚ ਕੀਤੀ ਜਾਵੇਗੀ।