ਅਰਵਿੰਦ ਕੇਜਰੀਵਾਲ ਨੂੰ ED ਨੇ ਅੱਜ ਪੁੱਛਗਿੱਛ ਲਈ ਬੁਲਾਇਆ
ਚੰਡੀਗੜ੍ਹ,2ਫਰਵਰੀ(ਵਿਸ਼ਵ ਵਾਰਤਾ)- ਈਡੀ ਨੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਪੁੱਛਗਿੱਛ ਲਈ ਬੁਲਾਇਆ ਹੈ। ਜਾਂਚ ਏਜੰਸੀ ਨੇ 31 ਜਨਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਪੰਜਵਾਂ ਸੰਮਨ ਭੇਜਿਆ ਸੀ ਅਤੇ ਉਨ੍ਹਾਂ ਨੂੰ 2 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ਈਡੀ ਨੇ ਇਸ ਤੋਂ ਪਹਿਲਾਂ 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਸੰਮਨ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ।