ਨਵੀਂ ਦਿੱਲੀ 19 ਜਨਵਰੀ( ਵਿਸ਼ਵ ਵਾਰਤਾ )- :- ਕੇਂਦਰ ਸਰਕਾਰ ਦੀਆਂ ਲੋਕਪਾਲ ਬਿੱਲ ਨੂੰ ਲੈ ਕੇ ਜੜ੍ਹਾਂ ਹਿਲਾਉਣ ਵਾਲੇ ਅੰਨਾ ਹਜ਼ਾਰੇ ਨੇ ਵੱਡਾ ਐਲਾਨ ਕਰ ਦਿੱਤਾ ਹੈ ਕਿ ਉਹ 30 ਜਨਵਰੀ ਨੂੰ ਕਿਸਾਨਾਂ ਦੇ ਹੱਕ ਚ ਦਿੱਲੀ ਵਿਖੇ ਭੁੱਖ ਹੜਤਾਲ ਤੇ ਬੈਠੇਗਾ । ਦੱਸਣਯੋਗ ਹੈ ਕਿ ਕਿਸਾਨੀ ਅੰਦੋਲਨ ਨੂੰ ਲਗਭਗ ਸਵਾ ਮਹੀਨਾ ਹੋ ਗਿਆ ਪਰ ਕੇਂਦਰ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ,ਉਧਰ ਕਿਸਾਨਾਂ ਦਾ ਕਹਿਣਾ ਕਿ ਜਿੰਨਾ ਸਮਾਂ ਕਾਨੂੰਨ ਰੱਦ ਨਹੀਂ ਹੁੰਦੇ ਅਸੀਂ ਇਸੇ ਤਰਾਂ ਡਟੇ ਰਹਾਂਗੇ।ਇਸ ਇੱਕ ਅਜਿਹਾ ਅੰਦੋਲਨ ਬਣ ਗਿਆ ਹੈ ਜਿਸ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।ਇਸ ਅੰਦੋਲਨ ਨੂੰ ਵਿਰੋਧੀ ਪਾਰਟੀਆਂ ਦੇ ਆਗੂ ਤੋਂ ਇਲਾਵਾ ਅਦਾਕਾਰ, ਸਿੰਗਰ ਅਤੇ ਹਰ ਤਰਾਂ ਦੇ ਆਮ ਲੋਕ ਅੰਦੋਲਨ ‘ਚ ਹਿੱਸਾ ਲੈ ਰਹੇ ਹਨ ਤੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ,
IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ
IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ ਹਰਪ੍ਰੀਤ ਬਰਾੜ ਨੇ ਲਈਆਂ 3...