ਅੰਮ੍ਰਿਤਪਾਲ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 6 ਸਾਥੀ ਗ੍ਰਿਫਤਾਰ

107
Advertisement

ਅੰਮ੍ਰਿਤਪਾਲ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 6 ਸਾਥੀ ਗ੍ਰਿਫਤਾਰ

ਚੰਡੀਗੜ੍ਹ,18ਮਾਰਚ(ਵਿਸ਼ਵ ਵਾਰਤਾ)-ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜਲੰਧਰ ਦੇ ਸ਼ਾਹਕੋਟ ਮਲਸੀਆਂ ਵਿੱਚ ਹੋਈ ਹੈ। ਜਦੋਂਕਿ ਅੰਮ੍ਰਿਤਪਾਲ ਸਿੰਘ ਦੇ ਉੱਥੋਂ ਫਰਾਰ ਹੋਣ ਦੀ ਖ਼ਬਰ ਹੈ, ਪੁਲਿਸ ਬਲ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੇ ਹਨ, ਜਲਦੀ ਹੀ ਉਸਦੀ ਵੀ ਗ੍ਰਿਫਤਾਰੀ ਹੋ ਸਕਦੀ ਹੈ। ਗੌਰਤਲਬ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਗ੍ਰਿਫਤਾਰ ਕੀਤੇ ਗਏ 6 ਦੋਸ਼ੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਹਨ।

Advertisement