ਅੰਮ੍ਰਿਤਪਾਲ ਦੇ ਮਾਪਿਆਂ ਨੇ ਕੀਤੀ ਚੋਣ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ, 30ਅਪ੍ਰੈਲ(ਵਿਸ਼ਵ ਵਾਰਤਾ)- ਐਨਐਸਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਲੋਕ ਸਭਾ ਚੋਣ ਲੜਨ ਦੇ ਬਾਰੇ ਉਨ੍ਹਾਂ ਦੇ ਮਾਪਿਆਂ ਤੇ ਵਕੀਲ ਸਣੇ ਸਿਮਰਨਜੀਤ ਸਿੰਘ ਮਾਨ ਵੱਲੋਂ ਐਲਾਨ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਅਤੇ ਸਮਰਥਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਅਮ੍ਰਿੰਤਪਾਲ ਸਿੰਘ ਦੇ ਮਾਪਿਆਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੇ ਐਲਾਨ ‘ਤੇ ਉਹ ਅੱਜ ਤੋਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਸਾਨੂੰ ਜਿੱਤ ਬਖਸ਼ਣ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਹੈਰੀਟੇਜ ਸਟਰੀਟ ‘ਤੇ ਜੋ ਧਰਨਾ ਦਿੱਤਾ ਜਾ ਰਿਹਾ ਸੀ, ਉਹ ਹੁਣ ਖਤਮ ਕਰ ਦਿੱਤਾ ਗਿਆ ਹੈ ਕਿਉਂਕਿ ਹੁਣ ਸੰਗਤ ਅਤੇ ਅਸੀਂ ਚੋਣਾਂ ‘ਤੇ ਧਿਆਨ ਕੇਂਦਰਿਤ ਕਰਾਂਗੇ।