ਅੰਮ੍ਰਿਤਸਰ ਪੁਲਿਸ ਵੱਲੋਂ 12 ਕਿਲੋ ਹੈਰੋਇਨ ਸਮੇਤ 3 ਕਾਬੂ
ਚੰਡੀਗੜ੍ਹ,10ਅਗਸਤ(ਵਿਸ਼ਵ ਵਾਰਤਾ) ਅੰਮ੍ਰਿਤਸਰ ਪੁਲਿਸ ਨੇ 12 ਕਿਲੋ ਹੈਰੋਇਨ ਸਮੇਤ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਡੀਜੀਪੀ ਪੰਜਾਬ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ। ਉਹਨਾਂ ਨੇ ਦੱਸਿਆ ਕਿ ਇੱਕ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਪੁਲਿਸ ਨੇ 12 ਕਿਲੋ ਹੈਰੋਇਨ ਬਰਾਮਦ ਕਰਕੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਖੇਪ ਦੀ ਡਿਲੀਵਰੀ ਕਰਨ ਜਾ ਰਹੇ ਸਨ। ਮੁਲਜ਼ਮ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।
FIR under NDPS Act is registered at PS Lopoke and Further investigation is on for forward & backward linkages@PunjabPoliceInd is committed to make our state drug-free as per the vision of CM @BhagwantMann (2/2)
— DGP Punjab Police (@DGPPunjabPolice) August 10, 2023