ਅੱਜ ਅਖਿਲ ਭਾਰਤੀ ਸਿੱਖਿਆ ਸਮਾਗਮ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਚੰਡੀਗੜ੍ਹ,29ਜੁਲਾਈ(ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10 ਵਜੇ ਦਿੱਲੀ ਵਿੱਚ ਆਲ ਇੰਡੀਆ ਐਜੂਕੇਸ਼ਨ ਸਮਿਟ ਦਾ ਉਦਘਾਟਨ ਕਰਨਗੇ। ਇਹ ਦੋ ਰੋਜ਼ਾ ਪ੍ਰੋਗਰਾਮ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਤਿੰਨ ਸਾਲ ਪੂਰੇ ਹੋਣ ‘ਤੇ ਮਨਾਇਆ ਜਾ ਰਿਹਾ ਹੈ।
ਇਹ ਸਮਾਗਮ ਭਾਰਤ ਮੰਡਪਮ ਪ੍ਰਗਤੀ ਮੈਦਾਨ ਦਿੱਲੀ ਵਿਖੇ ਹੋਵੇਗਾ। ਜਿਸ ਦਾ ਉਦਘਾਟਨ 26 ਜੁਲਾਈ ਨੂੰ ਪੀਐਮ ਮੋਦੀ ਨੇ ਕੀਤਾ ਸੀ। ਅਖਿਲ ਭਾਰਤੀ ਸਿੱਖਿਆ ਸਮਾਗਮ 29 ਜੁਲਾਈ ਨੂੰ ਸ਼ੁਰੂ ਹੋਵੇਗਾ ਅਤੇ 30 ਜੁਲਾਈ ਤੱਕ ਚੱਲੇਗਾ। ਇਸ ਪ੍ਰੋਗਰਾਮ ਦੌਰਾਨ ਮੋਦੀ ਪ੍ਰਧਾਨ ਮੰਤਰੀ ਸ਼੍ਰੀ ਯੋਜਨਾ ਦੇ ਤਹਿਤ ਫੰਡਾਂ ਦੀ ਪਹਿਲੀ ਕਿਸ਼ਤ ਵੀ ਜਾਰੀ ਕਰਨਗੇ।