ਅੱਜ ਮੂਸੇਵਾਲਾ ਦੇ ਪਿਤਾ ਨਾਲ ਮੁਲਾਕਾਤ ਕਰਨਗੇ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ
ਚੰਡੀਗੜ੍ਹ,29ਅਪ੍ਰੈਲ(ਵਿਸ਼ਵ ਵਾਰਤਾ)-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਲੋਕ ਸਭਾ ਚੋਣ ਲੜਨ ਦੀਆਂ ਚਰਚਾਵਾਂ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਘਰ ਆਉਣਗੇ। ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ। ਪਰ ਚਰਚਾ ਇਹ ਵੀ ਹੈ ਕਿ ਬਲਕੌਰ ਸਿੰਘ ਕਾਂਗਰਸ ਵੱਲੋਂ ਨਹੀਂ ਸਗੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਆਜ਼ਾਦ ਚੋਣ ਲੜਨ ਦੀ ਚਰਚਾ ਤੋਂ ਬਾਅਦ ਕਾਂਗਰਸ ਉਨ੍ਹਾਂ ਨੂੰ ਮਨਾਉਣ ‘ਚ ਲੱਗੀ ਹੋਈ ਹੈ। ਇਹ ਵੀ ਚਰਚਾ ਹੈ ਕਿ ਕਾਂਗਰਸ ਬਠਿੰਡਾ ਤੋਂ ਬਲਕੌਰ ਸਿੰਘ ਨੂੰ ਟਿਕਟ ਦੇ ਸਕਦੀ ਹੈ।