ਵਾਸ਼ਿੰਗਟਨ, 22 ਅਗਸਤ : ਅੱਤਵਾਦ ਦੇ ਮੁੱਦੇ ਉਤੇ ਪਾਕਿਸਤਾਨ ਦੁਨੀਆ ਭਰ ਵਿਚ ਘਿਰਦਾ ਜਾ ਰਿਹਾ ਹੈ| ਇਸ ਦੌਰਾਨ ਅਮਰੀਕਾ ਨੇ ਸਾਫ ਕਰ ਦਿੱਤਾ ਹੈ ਕਿ ਪਾਕਿਸਤਾਨ ਅੱਤਵਾਦੀਆਂ ਲਈ ‘ਸਵਰਗ’ ਹੈ| ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਅੱਤਵਾਦੀਆਂ ਲਈ ਪਾਕਿਸਤਾਨ ਮਨਪਸੰਦ ਥਾਂ ਹੈ| ਉਨ੍ਹਾਂ ਕਿਹਾ ਕਿ ਅੱਤਵਾਦੀਆਂ ਲਈ ਪਾਕਿਸਤਾਨ ‘ਸਵਰਗ’ ਦੇ ਬਰਾਬਰ ਹੈ|
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਕਿਸਤਾਨ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ| ਉਨ੍ਹਾਂ ਕਿਹਾ ਕਿ ਅੱਤਵਾਦ ਨੂੰ ਪਨਾਹ ਦੇਣ ਵਾਲੇ ਪਾਕਿਸਤਾਨ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ|
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤ ਵੱਲੋਂ ਅਮਰੀਕਾ ਹੀ ਨਹੀਂ ਦੁਨੀਆ ਅੱਗੇ ਇਹ ਗੱਲ ਰੱਖੀ ਜਾ ਚੁੱਕੀ ਹੈ ਕਿ ਪਾਕਿਸਤਾਨ ਵਿਚ ਕਈ ਅੱਤਵਾਦੀ ਸੰਗਠਨ ਸਰਗਰਮ ਹਨ| ਹੁਣ ਅਮਰੀਕਾ ਨੇ ਵੀ ਭਾਰਤ ਦੀ ਇਸ ਗੱਲ ਤੇ ਮੋਹਰ ਲਾ ਦਿੱਤੀ ਹੈ|
America ‘ਚ ਵੱਡੀ ਘਟਨਾ, ਤੇਜ਼ ਰਫਤਾਰ ਵਾਹਨ ਨੇ ਜਸ਼ਨ ਮਨਾ ਰਹੇ ਲੋਕਾਂ ਨੂੰ ਦਰੜਿਆ
America 'ਚ ਵੱਡੀ ਘਟਨਾ, ਤੇਜ਼ ਰਫਤਾਰ ਵਾਹਨ ਨੇ ਜਸ਼ਨ ਮਨਾ ਰਹੇ ਲੋਕਾਂ ਨੂੰ ਦਰੜਿਆ ਹਾਦਸੇ 'ਚ 10 ਦੀ ਮੌਤ ਅਤੇ...