ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ
ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਦੀ ਭਰਤੀ ਮੈਰਿਟ ਦੇ ਆਧਾਰ ਤੇ ਹੋਈ
ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 29 ਸਤੰਬਰ(ਵਿਸ਼ਵ ਵਾਰਤਾ)- ਆਂਗਨਵਾੜੀ ਵਰਕਰ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੁਮਿਕਾ ਨਿਭਾਉਂਦੇ ਹਨ ਕਿਉਂਕਿ ਬੱਚੇ ਦੇ ਕੁੱਖ ਵਿੱਚ ਆਉਣ ਤੋਂ ਲੈ ਕੇ ਉਸ ਦੇ ਵੱਡੇ ਹੋਣ ਤੱਕ ਦਿੱਤੀ ਜਾਣ ਵਾਲੀ ਪੌਸ਼ਟਿਕ ਖੁਰਾਕ ਤੇ ਬਿਮਾਰੀਆਂ ਤੋਂ ਬਚਾਅ ਲਈ ਆਂਗਨਵਾੜੀ ਵਰਕਰਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਗਿਆਨੀ ਦਿੱਤੀ ਸਿੰਘ ਆਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਪੋਸ਼ਣ ਮਾਹ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾ ਸ਼ਸ਼ਕਤੀਕਰਨ ਨਾਲ ਸਮਾਜ ਦੀ ਨੀਂਹ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ ਤਾਂ ਜੋ ਔਰਤਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਦੇ ਸਮਾਜ ਵਿੱਚ ਮਹਿਲਾਵਾਂ ਹਰ ਖੇਤਰ ਵਿੱਚ ਅੱਗੇ ਨਿਕਲ ਚੁੱਕੀਆਂ ਹਨ। । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਲਾ ਸ਼ਸ਼ਕਤੀਕਰਨ ਤੇ ਬਹੁਤ ਜੋਰ ਦਿੱਤਾ ਹੈ ਅਤੇ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੈਰਿਟ ਦੇ ਆਧਾਰ ਤੇ ਭਰਤੀ ਕੀਤੀ ਗਈ।
ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਪੋਸ਼ਿਤ ਬੱਚਿਆਂ, ਅਨੀਮੀਆ ਪੀੜ੍ਹਤ ਬੱਚਿਆਂ, ਘਰੇਲੂ ਹਿੰਸਾਂ ਦਾ ਸ਼ਿਕਾਰ ਔਰਤਾਂ ਦੇ ਹੱਕਾਂ ਲਈ ਹਰੇਕ ਜ਼ਿਲ੍ਹੇ ਵਿੱਚ ਸਖੀ ਵਨ ਸਟਾਪ ਕੇਂਦਰ ਖੋਲ੍ਹੇ ਗਏ ਹਨ ਤਾਂ ਜੋ ਔਰਤਾਂ ਨੂੰ ਸਮਾਜ ਸੁਰਿਖਅਤ ਮਾਹੌਲ ਮਿਲ ਸਕੇ ।
ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿਹਾ ਪੋਸ਼ਣ ਮਾਂਹ ਦੌਰਾਨ ਬੱਚਿਆਂ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਆਂਗਨਵਾੜੀ ਵਰਕਰਾਂ ਨੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ । ਇਸ ਮੌਕੇ ਆਂਗਨਵਾੜੀ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਬਾਰੇ ਨਾਟਕ ਪੇਸ਼ ਕੀਤਾ ਗਿਆ ਅਤੇ ਲੜਕੀਆਂ ਨੇ ਆਤਮ ਰੱਖਿਆ ਲਈ ਮਾਰਸ਼ਲ ਆਰਟ ਦੀ ਪੇਸ਼ਕਾਰੀ ਵੀ ਕੀਤੀ। ਡਾ. ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਗੋਦ ਭਰਾਈ ਦੀ ਰਸਮ ਵੀ ਅਦਾ ਕੀਤੀ।
ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਮਰਿੰਦਰ ਸਿੰਘ ਮੰਡੋਫਲ, ਪੰਜਾਬ ਮਹਿਲਾ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਕੋਰੇ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜੋਬਨਦੀਪ ਕੌਰ, ਨਵਦੀਪ ਸਿੰਘ ਨਵੀ, ਮਾਨਵ, ਸਤੀਸ਼ ਲਟੋਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ, ਕਰਮਚਾਰੀ ਤੇ ਹੋਰ ਪਤਵੰਤੇ ਮੌਜੂਦ ਸਨ।