ਆਈਪੀਐਲ 2024:ਸੀਜ਼ਨ 17ਵਾਂ
ਰਾਜਸਥਾਨ ਰਾਇਲਜ਼ ਦੀ ਸ਼ਾਨਦਾਰ ਜਿੱਤ- ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾਇਆ
ਚੰਡੀਗੜ੍ਹ, 17ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ ਦੇ ਰੋਮਾਂਚਕ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 2 ਵਿਕਟਾਂ ਨਾਲ ਹਰਾਇਆ। ਜੋਸ ਬਟਲਰ ਦੇ ਸੈਂਕੜੇ ਦੀ ਮਦਦ ਨਾਲ ਟੀਮ ਨੇ 20 ਓਵਰਾਂ ਵਿੱਚ 224 ਦੌੜਾਂ ਦਾ ਪਿੱਛਾ ਕੀਤਾ, ਜੋ ਕਿ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਸਫਲ ਦੌੜਾਂ ਦਾ ਪਿੱਛਾ ਕਰਨ ਦੇ ਬਰਾਬਰ ਹੈ। ਈਡਨ ਗਾਰਡਨ ਸਟੇਡੀਅਮ ‘ਚ ਰਾਜਸਥਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੋਲਕਾਤਾ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 223 ਦੌੜਾਂ ਬਣਾਈਆਂ। ਸੁਨੀਲ ਨਰਾਇਣ ਨੇ 56 ਗੇਂਦਾਂ ‘ਤੇ 109 ਦੌੜਾਂ ਬਣਾਈਆਂ। ਰਾਜਸਥਾਨ ਨੇ 20 ਓਵਰ ਖੇਡ ਕੇ 8 ਵਿਕਟਾਂ ਦੇ ਨੁਕਸਾਨ ‘ਤੇ 224 ਦੌੜਾਂ ਬਣਾਈਆਂ। ਰਾਜਸਥਾਨ ਲਈ ਜੋਸ ਬਟਲਰ ਨੇ 60 ਗੇਂਦਾਂ ‘ਤੇ ਨਾਬਾਦ 107 ਦੌੜਾਂ ਬਣਾਈਆਂ।