ਆਈਪੀਐਲ 2024- ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ
ਪੜ੍ਹੋ, ਚੇਨਈ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ, 8ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ 2024 ਸੀਜ਼ਨ 17 ਦਾ 22ਵਾਂ ਮੈਚ ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਚੇਪੌਕ ਦੇ ਮੈਦਾਨ ‘ਤੇ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। 17ਵੇਂ ਸੀਜ਼ਨ ‘ਚ ਇਹ ਚੇਨਈ ਦਾ ਪੰਜਵਾਂ ਮੈਚ ਹੋਵੇਗਾ। ਟੀਮ ਨੇ 4 ‘ਚੋਂ 2 ਮੈਚ ਜਿੱਤੇ ਹਨ। ਦੂਜੇ ਪਾਸੇ ਕੋਲਕਾਤਾ ਦਾ ਇਹ ਚੌਥਾ ਮੈਚ ਹੋਵੇਗਾ। ਟੀਮ ਇਸ ਸੀਜ਼ਨ ਵਿੱਚ ਹੁਣ ਤੱਕ ਇੱਕ ਵੀ ਮੈਚ ਨਹੀਂ ਹਾਰੀ ਹੈ।