ਆਈਪੀਐਲ 2024- ਦਿੱਲੀ ਦੀ ਸ਼ਾਨਦਾਰ ਜਿੱਤ, ਰਾਜਸਥਾਨ ਨੂੰ 20 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 8 ਮਈ (ਵਿਸ਼ਵ ਵਾਰਤਾ) ਇੰਡੀਅਨ ਪ੍ਰੀਮੀਅਰ ਲੀਗ-2024 ਦੇ 56ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ ਨੇ ਰਾਜਸਥਾਨ ਰਾਇਲਜ਼ ਨੂੰ 20 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਦਿੱਲੀ ਕੈਪੀਟਲਜ਼ ਨੇ ਆਪਣੀ ਪਲੇਆਫ ਦੀਆਂ ਉਮੀਦਾਂ ਨੂੰ ਬਰਕਰਾਰ ਰੱਖੀਆਂ ਹਨ ਅਤੇ ਰਾਇਲਜ਼ ਦੇ ਪਲੇਆਫ ਵਿੱਚ ਪਹੁੰਚਣ ਦੀ ਉਡੀਕ ਵੀ ਵਧਾ ਦਿੱਤੀ ਹੈ। ਦਿੱਲੀ ਨੇ ਘਰੇਲੂ ਮੈਦਾਨ ‘ਤੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 7 ਵਿਕਟਾਂ ‘ਤੇ 221 ਦੌੜਾਂ ਬਣਾਈਆਂ। ਜਵਾਬ ‘ਚ ਰਾਜਸਥਾਨ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ‘ਤੇ 201 ਦੌੜਾਂ ਹੀ ਬਣਾ ਸਕੀ।
























