ਆਈਪੀਐਲ 2024: ਸੀਜ਼ਨ 17
ਚੇਨਈ ਸੁਪਰ ਕਿੰਗਜ਼ ਦੀ ਸ਼ਾਨਦਾਰ ਜਿੱਤ- ਮੁੰਬਈ ਨੂੰ ਹਰਾਇਆ
ਚੰਡੀਗੜ੍ਹ, 15ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ ਸੀਜ਼ਨ 17 ਦੇ ਐਤਵਾਰ ਨੂੰ ਖੇਡੇ ਗਏ ਮੁਕਾਬਲੇ ਵਿੱਚ ਚੇਨਈ ਸੁਪਰ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ 20 ਦੌੜਾਂ ਨਾਲ ਹਰਾਇਆ। ਟੀਮ ਨੇ ਮੁੰਬਈ ਇੰਡੀਅਨਜ਼ ਨੂੰ ਉਨ੍ਹਾਂ ਦੇ ਹੀ ਘਰੇਲੂ ਮੈਦਾਨ ‘ਤੇ ਹਰਾ ਦਿੱਤਾ। ਐਤਵਾਰ ਨੂੰ ਵਾਨਖੇੜੇ ਸਟੇਡੀਅਮ ‘ਚ ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਚੇਨਈ ਨੇ 20 ਓਵਰਾਂ ‘ਚ 4 ਵਿਕਟਾਂ ਦੇ ਨੁਕਸਾਨ ‘ਤੇ 206 ਦੌੜਾਂ ਬਣਾਈਆਂ। ਮੁੰਬਈ ਦੀ ਟੀਮ 6 ਵਿਕਟਾਂ ਦੇ ਨੁਕਸਾਨ ‘ਤੇ 186 ਦੌੜਾਂ ਹੀ ਬਣਾ ਸਕੀ। CSK ਵੱਲੋਂ ਮੈਥਿਸ਼ ਪਥੀਰਾਨਾ ਨੇ 4 ਵਿਕਟਾਂ ਲਈਆਂ।