ਆਈਸੀਸੀ ਨੇ ਸਚਿਨ ਨੂੰ ਬਣਾਇਆ ਵਿਸ਼ਵ ਕੱਪ ਦਾ ਗਲੋਬਲ ਬ੍ਰਾਂਡ ਅੰਬੈਸਡਰ
ਚੰਡੀਗੜ੍ਹ,4ਅਕਤੂਬਰ(ਵਿਸ਼ਵ ਵਾਰਤਾ)- ਸਚਿਨ ਤੇਂਦੁਲਕਰ ਨੂੰ ਵਨਡੇ ਵਿਸ਼ਵ ਕੱਪ ਦਾ ਗਲੋਬਲ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਹੈ। ਕੌਮਾਂਤਰੀ ਕ੍ਰਿਕਟ ਕੌਂਸਲ ਨੇ ਮੰਗਲਵਾਰ ਨੂੰ ਉਹਨਾਂ ਨੂੰ ਇਹ ਸਨਮਾਨ ਦਿੱਤਾ। ਵਿਸ਼ਵ ਕੱਪ 5 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ੁਰੂ ਹੋਵੇਗਾ। ਤੇਂਦੁਲਕਰ ਟਰਾਫੀ ਦੇ ਨਾਲ ਇੱਥੇ ਪਹੁੰਚਣਗੇ। ਇਸ ਤੋਂ ਬਾਅਦ ਵਿਸ਼ਵ ਕੱਪ ਸ਼ੁਰੂ ਹੋਵੇਗਾ। ਟੂਰਨਾਮੈਂਟ ਦਾ ਪਹਿਲਾ ਮੈਚ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ।