‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅੱਜ ਆ ਰਹੇ ਨੇ ਪੰਜਾਬ
ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ। ਉਹ ਅੱਜ ਤੋਂ 15 ਸਤੰਬਰ ਤੱਕ ਕਈ ਅਹਿਮ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਉਹਨਾਂ ਵੱਲੋਂ 14 ਸਤੰਬਰ ਨੂੰ ਉੱਦਮੀਆਂ ਨਾਲ ਟਾਊਨਹਾਲ ਮੀਟਿੰਗ ਹੋਵੇਗੀ। ਇਹ ਮੀਟਿੰਗ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਉੱਦਮੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਅਗਲੇ ਦਿਨ 15 ਸਤੰਬਰ ਨੂੰ ਲੁਧਿਆਣਾ ਅਤੇ ਮੋਹਾਲੀ ਦੇ ਉੱਦਮੀਆਂ ਨਾਲ ਟਾਊਨਹਾਲ ਮੀਟਿੰਗ ਹੋਵੇਗੀ। ਇਸ ਵਿੱਚ ਉੱਦਮੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਾਣਗੀਆਂ ਅਤੇ ਨੀਤੀਗਤ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।