
ਨਵੀਂ ਦਿੱਲੀ, 17 ਮਾਰਚ – ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਮਾਣਹਾਨੀ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਕੋਲੋਂ ਮੁਆਫੀ ਮੰਗੇ ਜਾਣ ਤੋਂ ਬਾਅਦ ਆਪ ਵਿਚ ਪੈਦਾ ਹੋਈ ਹਲਚਲ ਤੋਂ ਬਾਅਦ ਪੰਜਾਬ ਦੇ ਆਪ ਆਗੂਆਂ ਨੇ ਅੱਜ ਨਵੀਂ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ|
ਜਾਣਕਾਰੀ ਅਨੁਸਾਰ ਪਾਰਟੀ ਦੀ ਸੀਨੀਅਰ ਆਗੂ ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾ ਅਤੇ ਅਮਰਜੀਤ ਸਿੰਘ ਵਲੋਂ ਕੇਜਰੀਵਾਲ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ ਗਈ|
























