‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਅਦਾਲਤ ਨੇ ਭੇਜਿਆ ਰਿਮਾਂਡ ਤੇ
ਚੰਡੀਗੜ੍ਹ,5ਅਕਤੂਬਰ(ਵਿਸ਼ਵ ਵਾਰਤਾ)- ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸ਼ਰਾਬ ਘੁਟਾਲੇ ‘ਚ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦਾ ਈਡੀ ਨੂੰ 5 ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਦੱਸ ਦਈਏ ਕਿ ਈਡੀ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ। ਏਜੰਸੀ ਨੇ ਕਿਹਾ ਸੀ ਕਿ ਸਾਨੂੰ ਡਿਜੀਟਲ ਡਾਟਾ ਕੱਢਣਾ ਹੋਵੇਗਾ। ਸੰਜੇ ਨੂੰ ਹੋਰ ਲੋਕਾਂ ਨਾਲ ਬਿਠਾ ਕੇ ਪੁੱਛਗਿੱਛ ਕੀਤੀ ਜਾਣੀ ਹੈ। ਜ਼ਿਕਰਯੋਗ ਹੈ ਕਿ ਸੰਜੇ ਸਿੰਘ ਨੂੰ ਮਨੀ ਲਾਂਡਰਿੰਗ ਦੇ ਦੋਸ਼ ‘ਚ 4 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।