ਲੁਧਿਆਣਾ, 18 ਅਕਤੂਬਰ (ਵਿਸ਼ਵ ਵਾਰਤਾ) – ਆਰ.ਐਸ.ਐਸ ਆਗੂ ਰਵਿੰਦਰ ਗੋਸਾਈਂ, ਜਿਨ੍ਹਾਂ ਦਾ ਕੱਲ੍ਹ ਉਨ੍ਹਾਂ ਦੇ ਘਰ ਦੇ ਬਾਹਰ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਮਾਮਲੇ ਵਿਚ ਪੁਲਿਸ ਨੇ ਸ਼ੱਕੀ ਮੋਟਰਸਾਈਕਲ ਬਰਾਮਦ ਕੀਤਾ ਹੈ| ਇਹ ਮੋਟਰ ਸਾਈਕਲ ਲੁਧਿਆਣਾ ਦੇ ਲਾਡੋਵਾਲ ਨਜ਼ਦੀਕ ਸ਼ੱਕੀ ਹਾਲਤ ਵਿਚ ਮਿਲਿਆ ਹੈ|
ਇਸ ਦੌਰਾਨ ਪੁਲਿਸ ਨੇ ਇਸ ਮੋਟਰ ਸਾਈਕਲ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ|
ਦੱਸਣਯੋਗ ਹੈ ਕਿ ਕੱਲ੍ਹ ਸਵੇਰੇ ਆਰ.ਐਸ.ਐਸ. ਆਗੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ| ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋ ਮੋਟਰ ਸਾਈਕਲ ਸਵਾਰ ਫਰਾਰ ਹੋ ਗਏ ਸਨ ਅਤੇ ਉਨ੍ਹਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈਆਂ ਸਨ|
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...