ਆਸਟਰੇਲੀਆ ਨੇ ਛੇਵੀਂ ਵਾਰ ਜਿੱਤਿਆ ਮਹਿਲਾ ਟੀ-20 ਵਿਸ਼ਵ ਕੱਪ
ਫਾਈਨਲ ‘ਚ ਦੱਖਣੀ ਅਫਰੀਕਾ ਨੂੰ ਹਰਾਇਆ
ਪੜ੍ਹੋ, ਮੈਚ ਦਾ ਪੂਰਾ ਹਾਲ
ਚੰਡੀਗੜ੍ਹ,26ਫਰਵਰੀ(ਵਿਸ਼ਵ ਵਾਰਤਾ)-ਆਸਟਰੇਲੀਆ ਨੇ ਮਹਿਲਾ ਟੀ-20 ਵਿਸ਼ਵ ਕੱਪ ਦੀ ਖਿਤਾਬੀ ਹੈਟ੍ਰਿਕ ਬਣਾ ਲਈ ਹੈ। ਕੇਪਟਾਊਨ ਦੇ ਨਿਊਲੈਂਡਸ ਮੈਦਾਨ ‘ਤੇ ਖੇਡੇ ਗਏ ਫਾਈਨਲ ‘ਚ ਟੀਮ ਨੇ ਦੱਖਣੀ ਅਫਰੀਕਾ ਨੂੰ 19 ਦੌੜਾਂ ਨਾਲ ਹਰਾਇਆ। ਇਸ ਨਾਲ ਹੀ ਆਸਟਰੇਲੀਆ ਨੇ ਛੇਵੀਂ ਵਾਰ ਟੂਰਨਾਮੈਂਟ ਦੀ ਟਰਾਫੀ ’ਤੇ ਕਬਜ਼ਾ ਕੀਤਾ ਹੈ।
ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਨੇ ਸਾਊਥ ਅਫਰੀਕਾ ਨੂੰ 157 ਦੌੜਾਂ ਦਾ ਟੀਚਾ ਦਿੱਤਾ ਸੀ। ਆਸਟ੍ਰੇਲੀਆ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 156 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ ਬੇਥ ਮੂਨੀ ਨੇ 74 ਦੌੜਾਂ ਦੀ ਅਜੇਤੂ ਪਾਰੀ ਖੇਡੀ। ਦੱਖਣੀ ਅਫਰੀਕਾ ਵੱਲੋਂ ਮਾਰੀਅਨ ਕੈਪ ਅਤੇ ਸ਼ਬਨੀਮ ਇਸਮਾਈਲ ਨੇ 2-2 ਵਿਕਟਾਂ ਲਈਆਂ।
ਆਸਟਰੇਲੀਆ ਵੱਲੋਂ ਦਿੱਤੇ 157 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਸਾਊਥ ਅਫਰੀਕਾ 20ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ਨੇ ਸਿਰਫ 137 ਦੌੜਾਂ ਹੀ ਬਣਾ ਸਕੀ।