ਆਸਟ੍ਰੇਲੀਆ ‘ਚ ਚਾਰ ਭਾਰਤੀਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ
ਚੰਡੀਗੜ੍ਹ,25ਜਨਵਰੀ(ਵਿਸ਼ਵ ਵਾਰਤਾ)- ਆਸਟ੍ਰੇਲੀਆ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਆਸਟ੍ਰੇਲੀਆ ਵਿੱਚ ਚਾਰ ਭਾਰਤੀਆਂ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਮਰਨ ਵਾਲੇ ਲੋਕ ਇਕ ਹੀ ਪਰਿਵਾਰ ਦੇ ਸਨ ਅਤੇ ਫਿਲਿਪ ਆਈਲੈਂਡ ‘ਤੇ ਛੁੱਟੀਆਂ ਮਨਾਉਣ ਆਏ ਸਨ। ਆਸਟ੍ਰੇਲੀਆ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਮਰਨ ਵਾਲਿਆਂ ‘ਚ ਤਿੰਨ ਲੋਕਾਂ ਦੀ ਉਮਰ 20 ਸਾਲ ਦੇ ਕਰੀਬ ਸੀ, ਜਦਕਿ ਇਕ ਔਰਤ ਦੀ ਉਮਰ 40 ਸਾਲ ਦੇ ਕਰੀਬ ਸੀ। ਭਾਰਤੀ ਹਾਈ ਕਮਿਸ਼ਨ ਨੇ ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਪੋਸਟ ‘ਚ ਲਿਖਿਆ ਕਿ ਆਸਟ੍ਰੇਲੀਆ ‘ਚ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਵਿਕਟੋਰੀਆ ਦੇ ਫਿਲਿਪ ਆਈਲੈਂਡ ‘ਤੇ ਚਾਰ ਭਾਰਤੀਆਂ ਦੀ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ। ਹਾਈ ਕਮਿਸ਼ਨ ਪੀੜਤ ਪਰਿਵਾਰ ਦੇ ਸੰਪਰਕ ਵਿੱਚ ਹੈ ਅਤੇ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ।