ਮੈਲਬੌਰਨ, 6 ਦਸੰਬਰ (ਗੁਰਪੁਨੀਤ ਸਿੰਘ ਸਿੱਧੂ) : ਆਸਟ੍ਰੇਲੀਆ ਦੇ ਮੈਲਬੌਰਨ ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ ਇੱਕ ਪੰਜਾਬੀ ਨੌਜਵਾਨ ਪਰਮਿੰਦਰ ਸਿੰਘ ਦੀ ਮੌਤ ਹੋ ਗਈ| 33 ਸਾਲਾ ਪਰਮਿੰਦਰ ਸਿੰਘ ਪੇਸ਼ੇ ਵਜੋਂ ਇੱਕ ਟਰੱਕ ਡਰਾਈਵਰ ਸੀ ਅਤੇ ਉਹ ਮੈਲਬੌਰਨ ਤੋਂ ਬ੍ਰਿਸਬੇਨ ਜਾ ਰਿਹਾ ਸੀ ਕਿ ਰਸਤੇ ਵਿਚ ਉਸ ਦਾ ਟਰੱਕ ਬੇਕਾਬੂ ਹੋ ਕੇ ਖੱਡ ਵਿਚ ਜਾ ਡਿੱਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ| ਭਾਰੀ ਬਾਰਿਸ਼ ਪੈਣ ਕਾਰਨ ਨਿਊ ਸਾਊਥ ਵੇਲਸ ਵਿਖੇ ਇਹ ਹਾਦਸਾ ਵਾਪਰਿਆ|
ਪਰਮਿੰਦਰ ਸਿੰਘ ਦਾ ਸਬੰਧ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਨਾਲ ਹੈ ਅਤੇ ਉਹ ਸਾਲ 2008 ਤੋਂ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ| ਇਸ ਦੌਰਾਨ ਪਰਮਿੰਦਰ ਸਿੰਘ ਦੇ ਪਿਤਾ ਹਰਦੇਵ ਸਿੰਘ ਨੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਜਲਦ ਪੰਜਾਬ ਲਿਆਂਦਾ ਜਾਵੇ|
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ Australia ਵਿਖੇ ਨਿੱਘਾ ਸਵਾਗਤ
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ Australia ਵਿਖੇ ਨਿੱਘਾ ਸਵਾਗਤ ਚੰਡੀਗੜ੍ਹ, 9 ਨਵੰਬਰ, 2024 (ਵਿਸ਼ਵ ਵਾਰਤਾ):- ਪੰਜਾਬ ਵਿਧਾਨ...