ਆਸਟ੍ਰੇਲੀਆ 8ਵੀਂ ਵਾਰ ਵਿਸ਼ਵ ਕੱਪ ਦੇ ਫਾਈਨਲ ‘ਚ 

0
28

ਆਸਟ੍ਰੇਲੀਆ 8ਵੀਂ ਵਾਰ ਵਿਸ਼ਵ ਕੱਪ ਦੇ ਫਾਈਨਲ ‘ਚ 

ਫਾਈਨਲ ‘ਚ ਭਾਰਤ ਨਾਲ ਭਿੜੇਗੀ ਆਸਟ੍ਰੇਲੀਅਨ ਟੀਮ

ਚੰਡੀਗੜ੍ਹ,17ਨਵੰਬਰ(ਵਿਸ਼ਵ ਵਾਰਤਾ)- ਵੀਰਵਾਰ ਨੂੰ ਕੋਲਕਾਤਾ ਦੇ ਈਡਨ ਗਾਰਡਨ ਮੈਦਾਨ ‘ਤੇ ਖੇਡੇ ਗਏ ਦੂਜੇ ਸੈਮੀਫਾਈਨਲ ‘ਚ ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਨੂੰ 3 ਵਿਕਟਾਂ ਨਾਲ ਹਰਾ ਦਿੱਤਾ। ਆਸਟ੍ਰੇਲੀਆਈ ਟੀਮ 8ਵੀਂ ਵਾਰ ਇਸ ਟੂਰਨਾਮੈਂਟ ਦੇ ਫਾਈਨਲ ‘ਚ ਪਹੁੰਚੀ ਹੈ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਇੱਕ ਵਾਰ ਫਿਰ ਵੱਡੇ ਟੂਰਨਾਮੈਂਟ ਵਿੱਚ ਚੋਕਰਸ ਟੀਮ ਸਾਬਤ ਹੋਇਆ। ਇਹ ਪੰਜਵੀਂ ਵਾਰ ਹੈ ਜਦੋਂ ਅਫਰੀਕੀ ਟੀਮ ਵਨਡੇ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਹਾਰੀ ਹੈ। ਬੀਤੇ ਦਿਨ ਹੋਏ ਇਸ ਮੈਚ ‘ਚ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ 49.4 ਓਵਰਾਂ ਵਿੱਚ 212 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਡੇਵਿਡ ਮਿਲਰ ਨੇ ਸਭ ਤੋਂ ਵੱਧ 101 ਦੌੜਾਂ ਬਣਾਈਆਂ। ਜਵਾਬ ‘ਚ ਆਸਟ੍ਰੇਲੀਆ ਨੇ 47.2 ਓਵਰਾਂ ‘ਚ 7 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਸਲਾਮੀ ਬੱਲੇਬਾਜ਼ ਟ੍ਰੈਵਿਸ ਹੈੱਡ ਨੇ 48 ਗੇਂਦਾਂ ‘ਤੇ 62 ਦੌੜਾਂ ਦੀ ਪਾਰੀ ਖੇਡੀ।

ਹੁਣ ਆਸਟਰੇਲਿਆਈ ਟੀਮ ਐਤਵਾਰ ਨੂੰ ਅਹਿਮਦਾਬਾਦ ਵਿੱਚ ਹੋਣ ਵਾਲੇ ਫਾਈਨਲ ਮੈਚ ਵਿੱਚ ਭਾਰਤ ਨਾਲ ਭਿੜੇਗੀ। ਦੱਸਣਯੋਗ ਹੈ ਕਿ ਭਾਰਤ ਨੇ ਬੁੱਧਵਾਰ ਨੂੰ ਖੇਡੇ ਗਏ ਪਹਿਲੇ ਸੈਮੀਫਾਈਨਲ ‘ਚ ਨਿਊਜ਼ੀਲੈਂਡ ਨੂੰ ਹਰਾਇਆ ਸੀ।