ਇਤਿਹਾਸਕ ਕਿਸਾਨ ਅੰਦੋਲਨ ਦਾ ਅੱਜ 43 ਵਾਂ ਦਿਨ
ਸਰਕਾਰ ਅਤੇ ਕਿਸਾਨ ਸੰਗਠਨਾਂ ਦੇ ਵਿਚਕਾਰ 8ਵੇਂ ਦੌਰ ਦੀ ਗੱਲਬਾਤ
ਮੀਂਹ ਅਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨ ਡਟੇ ਹਨ ਦਿੱਲੀ ਦੀਆਂ ਬਰੂਹਾਂ ਤੇ
ਬੇਨਤੀਜਾ ਰਹੀ ਸੀ ਪਿਛਲੀ ਮੀਟਿੰਗ
ਦਿੱਲੀ, 8ਜਨਵਰੀ(ਵਿਸ਼ਵ ਵਾਰਤਾ) ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦੇ ਵਿਚਕਾਰ ਅੱਜ ਬੈਠਕ ਹੋਵੇਗੀ। ਕਿਸਾਨ ਪਿਛਲੇ 43 ਦਿਨਾਂ ਤੋਂ ਕੜਾਕੇ ਦੀ ਠੰਢ ਅਤੇ ਮੀਂਹ ਦੇ ਬਾਵਜੂਦ ਵੀ ਦਿੱਲ਼ੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ।ਕਿਸਾਨ ਲਗਾਤਾਰ ਨਵੇਂ ਬਣੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਜਿਸ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਸਰਕਾਰ ਵਿਚਕਾਰ ਕਈ ਵਾਰ ਗੱਲਬਾਤ ਹੋਈ ਪਰ ਹਰ ਵਾਰ ਇਹ ਮੀਟਿੰਗਾਂ ਬੇਸਿੱਟਾ ਰਹੀਆਂ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਆਪਣੇ ਘਰਾਂ ਨੂੰ ਵਾਪਸ ਨਹੀਂ ਪਰਤਣਗੇ।