Advertisement
ਇਸ ਦਿਨ ਵਿਆਹ ਦੇ ਬੰਧਨ ‘ਚ ਬੱਝਣਗੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ
ਚੰਡੀਗੜ੍ਹ, 18ਮਾਰਚ(ਵਿਸ਼ਵ ਵਾਰਤਾ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦੇ ਵਿਆਹ ਦੀ ਤਰੀਕ ਤੈਅ ਹੋ ਗਈ ਹੈ। ਉਹ ਇਸ ਮਹੀਨੇ ਦੀ 25 ਤਰੀਕ ਨੂੰ ਸੀਨੀਅਰ ਆਈ.ਪੀ.ਐਸ.ਅਧਿਕਾਰੀ ਜੋਤੀ ਯਾਦਵ ਨਾਲ ਵਿਆਹ ਕਰਨਗੇ। ਜਾਣਕਾਰੀ ਮੁਤਾਬਕ ਨੰਗਲ ਦੇ ਗੁਰਦੁਆਰਾ ਸਾਹਿਬ ‘ਚ ਆਨੰਦ ਕਾਰਜ ਹੋਵੇਗਾ।
Advertisement